ਕੈਨੇਡਾ ’ਚ ‘ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ’ ਹਾਸਲ ਕਰਨਾ ਹੋਇਆ ਮੁਸ਼ਕਿਲ

ਕੈਨੇਡਾ ’ਚ ‘ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ’ ਹਾਸਲ ਕਰਨਾ ਹੋਇਆ ਮੁਸ਼ਕਿਲ

ਟੋਰਾਂਟੋ/ਏ.ਟੀ.ਨਿਊਜ਼:   ਕੈਨੇਡਾ ’ਚ ਵੀ ਹੁਣ ਇਮੀਗ੍ਰੇਸ਼ਨ ਨੀਤੀਆਂ ਸਖ਼ਤ ਹੁੰਦੀਆਂ ਜਾ ਰਹੀਆਂ ਹਨ। ਇੱਥੇ ਪੜ੍ਹਾਈ ਪੂਰੀ ਕਰ ਚੁੱਕੇ ਭਾਰਤੀ ਵਿਦਿਆਰਥੀਆਂ, ਖਾਸ ਕਰ ਕੇ ਪੰਜਾਬੀ ਨੌਜਵਾਨਾਂ ਲਈ ‘ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ’ ਹਾਸਲ ਕਰਨਾ ਹੋਰ ਵੀ ਮੁਸ਼ਕਿਲ ਹੋ ਗਿਆ ਹੈ। ਕੈਲਗਰੀ ਤੋਂ ਬਾਅਦ ਹੁਣ ਐਡਮਿੰਟਨ ’ਚ ਵੀ ‘ਕੈਨੇਡਾ ਬਾਰਡਰ ਸਰਵਿਸ ਏਜੰਸੀ’ ਵੱਲੋਂ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਸਟੇਟਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਮਾਮਲਾ ‘ਪੋਰਟੇਜ ਕਾਲਜ’ ਦੇ ਪਾਰਟਨਰ ਕੈਂਪਸਾਂ ਨਾਲ ਜੁੜਿਆ ਹੋਇਆ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਕਾਲਜ ’ਚ ਦਾਖਲਾ ਲੈਂਦੇ ਸਮੇਂ ਉਨ੍ਹਾਂ ਨੂੰ ਵਰਕ ਪਰਮਿਟ ਮਿਲਣ ਦਾ ਭਰੋਸਾ ਦਿਵਾਇਆ ਗਿਆ ਸੀ, ਪਰ ਹੁਣ ਇਹ ਕਹਿ ਕੇ ਉਨ੍ਹਾਂ ਦੇ ਵਰਕ ਪਰਮਿਟ ਦੀਆਂ ਅਰਜ਼ੀਆਂ ਰੱਦ ਕੀਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਸਿਲੇਬਸ ‘ਨੌਨ-ਕ੍ਰੈਡਿਟ’ ਕੈਟੇਗਰੀ ’ਚ ਆਉਂਦੇ ਹਨ।
ਹਾਲਾਂਕਿ ਇਮੀਗ੍ਰੇਸ਼ਨ ਵਿਭਾਗ ਅਨੁਸਾਰ, ਵਰਕ ਪਰਮਿਟ ਦੇ ਨਿਯਮਾਂ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ, ਸਗੋਂ ‘ਨੌਨ-ਕ੍ਰੈਡਿਟ’ ਕੋਰਸਾਂ ਲਈ ਪਹਿਲਾਂ ਤੋਂ ਮੌਜੂਦ ਨਿਯਮਾਂ ਨੂੰ ਹੀ ਹੋਰ ਸਪੱਸ਼ਟ ਕੀਤਾ ਗਿਆ ਹੈ। ਇਸ ਮਾਮਲੇ ’ਚ ਕਾਲਜ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਵਿਭਾਗ ਤੋਂ ਸਪੱਸ਼ਟੀਕਰਨ ਮੰਗਿਆ ਹੈ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਮਾਹਿਰਾਂ ਦੀ ਸਲਾਹ ਲੈਣ ਦੀ ਅਪੀਲ ਕੀਤੀ ਹੈ।