ਜੱਗੀ ਜੌਹਲ ਨੂੰ ਦਿੱਲੀ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ

ਜੱਗੀ ਜੌਹਲ ਨੂੰ ਦਿੱਲੀ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ

ਸਕਾਟਲੈਂਡ ਦੇ ਨਾਗਰਿਕ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਯੂ.ਏ.ਪੀ.ਏ. ਦੇ  7 ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਜੱਗੀ ਜੌਹਲ ਨੂੰ 2017 ਵਿੱਚ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਦੱਸਿਆ ਕਿ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਜੱਗੀ ਜੌਹਲ ਆਪਣੇ ਦੇਸ਼ ਵਾਪਸ ਪਰਤ ਸਕਦਾ ਹੈ।