ਡੇਰਾ ਮੁਖੀ ਨੂੰ ਪੈਰੋਲ ਦੇ ਕੇ ਸਰਕਾਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਗਿਆਨੀ ਹਰਪ੍ਰੀਤ ਸਿੰਘ

ਡੇਰਾ ਮੁਖੀ ਨੂੰ ਪੈਰੋਲ ਦੇ ਕੇ ਸਰਕਾਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ/ਏ.ਟੀ.ਨਿਊਜ਼: ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਫਰਲੋ ਤੇ ਪੈਰੋਲ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਂਗ ਹੈ। ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਲੰਮੇੇ ਸਮੇਂ ਤੋਂ ਬਿਮਾਰ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਮਨੁੱਖਤਾ ਦੇ ਆਧਾਰ ’ਤੇ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜ ਭਵਨ ਤੱਕ ਮਾਰਚ ਕੀਤਾ ਅਤੇ ਪੰਜਾਬ ਬੰਦ ਕੀਤਾ ਪਰ ਕੇਂਦਰ ਸਰਕਾਰ ਪੈਰੋਲ ਦੇਣ ਲਈ ਤਿਆਰ ਨਹੀਂ ਹੋਈ। ਉਨ੍ਹਾਂ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।