ਮਿਨੀਆਪੋਲਿਸ ਵਿੱਚ ਹੋਈ ਗੋਲੀਬਾਰੀ ’ਚ 2 ਦੀ ਮੌਤ, 5 ਜ਼ਖਮੀ
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਡਾਊਨਟਾਊਨ ਮਿਨੀਆਪੋਲਿਸ ਵਿੱਚ ਹੋਈ ਅੰਧਾਧੁੰਦ ਗੋਲੀਬਾਰੀ ਵਿੱਚ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਪੁਲਿਸ ਅਧਿਕਾਰੀਆਂ ਸਮੇਤ 5 ਹੋਰ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਸਥਾਨਕ ਸਮੇਂ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਗੋਲੀਬਾਰੀ ਸ਼ਹਿਰ ਦੇ ਧੁਰ ਅੰਦਰ 15 ਈ. ਗ੍ਰਾਂਟ ਸਟ੍ਰੀਟ ਦੇ ਨੇੜੇ ਹੋਈ।
ਹੈਨੇਪਿਨ ਹੈਲਥਕੇਅਰ ਮੈਡੀਕਲ ਸੈਂਟਰ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ 7 ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿਥੇ 2 ਵਿਅਕਤੀ ਦਮ ਤੋੜ ਗਿਆ। ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਤੇ ਉਸ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਮਿਨੀਸੋਟਾ ਦੇ ਗਵਰਨਰ ਟਿਮ ਵਾਲਜ਼ ਨੇ ਐਕਸ ’ਤੇ ਇੱਕ ਬਿਆਨ ਵਿੱਚ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਐਫ਼ ਬੀ ਆਈ ਦੇ ਡਾਇਰੈਕਟਰ ਕਾਸ਼ ਪਟੇਲ ਨੇ ਘਟਨਾ ਨੂੰ ਪਾਗਲਪਣ ਕਰਾਰ ਦਿੰਦਿਆਂ ਆਮ ਲੋਕਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਹੈ।











Comments (0)