ਕੈਰੋਲੀਨਾ ਦੇ ਇਕ ਘਰ ਵਿਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 11 ਹੋਰ ਜ਼ਖਮੀ

ਕੈਰੋਲੀਨਾ ਦੇ ਇਕ ਘਰ ਵਿਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 11 ਹੋਰ ਜ਼ਖਮੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਨਾਰਥ ਕੈਰੋਲੀਨਾ ਦੇ ਇਕ ਘਰ ਵਿਚ ਹੋਈ ਗੋਲੀਬਾਰੀ ਵਿਚ ਇਕ ਮੌਤ ਹੋਣ ਤੇ 11 ਹੋਰ ਲੋਕਾਂ ਦੇ ਜ਼ਖਮੀ ਹੋ ਜਾਣ ਦੀ  ਖਬਰ ਹੈ। ਕੈਟਾਵਬਾ ਕਾਊਂਟੀ ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਸੂਚਨਾ ਮਿਲਣ 'ਤੇ ਪੁਲਿਸ ਅਫਸਰ ਅੱਧੀ ਰਾਤ ਤੋਂ ਬਾਅਦ ਹਿਕੋਰੀ ਨੇੜੇ ਇਕ ਘਰ ਵਿਚ ਮੌਕੇ 'ਤੇ ਪੁੁੱਜੇ ਜਿਥੇ 11 ਲੋਕ ਗੋਲੀਆਂ ਵੱਜਣ ਕਾਰਨ ਜ਼ਖਮੀ ਹਾਲਤ ਵਿਚ ਮਿਲੇ ਜਦ ਕਿ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਜਾਂਚਕਾਰਾਂ ਨੇ ਮੀਡੀਆ ਨੂੰ ਦੱਸਿਆ ਕਿ ਇਕ ਘਰ  ਵਿਚ ਪਾਰਟੀ ਚੱਲ ਰਹੀ ਸੀ ਜਿਥੇ   100 ਤੋਂ ਵਧ ਲੋਕ ਇਕੱਤਰ ਹੋਏ ਸਨ। ਜਾਂਚਕਾਰਾਂ ਦਾ ਮੰਨਣਾ ਹੈ ਕਿ ਇਕ ਤੋਂ ਵਧ ਲੋਕਾਂ ਨੇ ਗੋਲੀਆਂ ਚਲਾਈਆਂ ਹਨ। ਅਜੇ ਤੱਕ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਤੇ ਮਾਮਲਾ ਜਾਂਚ ਅਧੀਨ ਹੈ।