ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ
ਸ਼ਿਕਾਗੋ/ਮੱਖਣ ਸਿੰਘ ਕਲੇਰ:
ਇਥੋਂ ਦੇ ਪੈਲਾਟਾਈਨ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 21 ਦਸੰਬਰ ਤੋਂ 29 ਦਸੰਬਰ ਤੱਕ ਵਿਸ਼ੇਸ਼ ਸਹੀਦੀ ਸਮਾਗਮ ਕਰਵਾਏ ਜਾ ਰਹੇ ਹਨ। 21 ਦਸੰਬਰ ਦੀ ਸ਼ਾਮ ਨੂੰ ਵੱਡੇ ਸਾਹਿਬਜ਼ਾਦੇ ਅਤੇ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਦਿਵਾਨ ਸਜਾਏ ਗਏ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਭਾਈ ਰਾਜਿੰਦਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਅਤੇ ਹੈਡ ਗ੍ਰੰਥੀ ਭਾਈ ਪਰਮਿੰਦਰਜੀਤ ਸਿੰਘ ਨੇ ਹਾਜਰੀ ਲਗਾਈ। 22 ਦਸੰਬਰ ਸ਼ੁਕਰਵਾਰ ਨੂੰ ਸੰਗਤਾਂ ਵਲੋਂ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੈਣ ਸਬਾਈ ਕੀਰਤਨ ਕੀਤੇ ਗਏ। 10 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਹਿਜ ਪਾਠ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ ਐਤਵਾਰ 24 ਦਸੰਬਰ ਨੂੰ ਪਾਏ ਗਏ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਰਾਜਿੰਦਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਰਾਹੀਂ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ। ਹੈਡ ਗ੍ਰੰਥੀ ਭਾਈ ਪਰਮਿੰਦਰਜੀਤ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਤੱਕ ਸੰਖੇਪ ਰੂਪ ਵਿੱਚ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਆਨੰਦਪੁਰ ਸਾਹਿਬ ਵਿੱਚ ਕੀਤੇ ਚੋਜਾਂ ਦਾ ਇਤਿਹਾਸ ਖਾਲਸਾ ਪੰਥ ਦੀ ਸਾਜਨਾ,ਪਹਾੜੀ ਰਾਜਿਆਂ ਨਾਲ ਲੜਾਈਆਂ ਤੇ ਫਿਰ ਆਨੰਦਪੁਰੀ ਨੂੰ ਛੱਡਣਾਂ ਤੇ ਸਰਸਾ ਕੰਢੇ ਪਰਿਵਾਰ ਦਾ ਵਿਛੋੜਾ ਤੇ ਸਿੰਘਾਂ ਦੀਆਂ ਸ਼ਹੀਦੀਆਂ ਤੇ ਕੱਚੀ ਗੜੀ ਵਿੱਚ 40 ਸਿੰਘਾਂ ਦੇ ਜਥੇ ਸਮੇਤ ਪਹੁੰਚਣਾ ਤੇ ਕਹੇ ਹੋਏ ਬੋਲ ਸਵਾ ਲਾਖ ਸੇ ਏਕ ਲੜਾਊਂ ਨੂੰ ਪੂਰਾ ਕਰਨਾਂ ਤੇ ਵੱਡੇ ਸਾਹਿਬਜ਼ਾਦਿਆਂ ਤੇ ਸਾਥੀ ਸਿੰਘਾਂ ਦੀ ਸ਼ਹੀਦੀ ਹੋਣੀ ਤੇ ਪੰਜ ਸਿੰਘਾਂ ਦੇ ਹੁਕਮ ਨੂੰ ਮੰਨਦਿਆਂ ਕੱਚੀ ਗੜੀ ਵਿੱਚੋਂ ਲਲਕਾਰ ਕੇ ਜਾਣ ਤੱਕ ਦਾ ਇਤਿਹਾਸ ਸਰਵਣ ਕਰਵਾਇਆ ਗਿਆ।











Comments (0)