ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਦਾ ਧੰਨਵਾਦ
ਪਾਰਟੀ ਹਾਈਕਮਾਂਡ ਦੀ ਅਗਵਾਈ ਤੇ ਕਾਂਗਰਸੀ ਵਰਕਰਾਂ ਦੀ ਮੇਹਨਤ ਨੇ ਜਿੱਤ ਯਕੀਨੀ ਬਣਾਈ
ਚੰਡੀਗੜ੍ਹ/ਬਿਊਰੋ ਨਿਉਜ਼:
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਨੂੰ ਸੂਬੇ ਦੇ ਲੋਕਾਂ ਦੇ ਨਾਲ ਪਾਰਟੀ ਹਾਈ ਕਮਾਂਡ ਤੇ ਉਸ ਦੇ ਵਰਕਰਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਦਾ ਨਤੀਜਾ ਕਰਾਰ ਦਿਤੈ। ਚੋਣ ਨਤੀਜਿਆਂ ਤੋਂ ਬਾਅਦ ਇੱਥੇ ਆਪਣੇ ਨਿਵਾਸ ਅਸਥਾਨ ‘ਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਉਹਨਾਂ ਇਨ੍ਹਾਂ ਚੋਣਾਂ ‘ਚ ਸਪੱਸ਼ਟ ਬਹੁਮਤ ਵਾਸਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿਚ 100 ਤੋਂ ਵੱਧ ਅਹਿਮ ਫ਼ੈਸਲੇ ਲਵੇਗੀ, ਜਿਨ੍ਹਾਂ ਦਾ ਕੋਈ ਮਾਲੀ ਪ੍ਰਭਾਵ ਨਹੀਂ ਹੋਵੇਗਾ।
ਚੋਣਾਂ ਦੇ ਨਤੀਜਿਆਂ ਨੂੰ ਸਥਿਰਤਾ ਅਤੇ ਵਿਕਾਸ ਲਈ ਜਨਤਾ ਦਾ ਆਦੇਸ਼ ਕਰਾਰ ਦਿੰਂਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਸਿੱਖਿਆ ਤੇ ਸਿਹਤ ਦੇ ਮੁੱਦਿਆਂ ‘ਤੇ ਤੁਰੰਤ ਧਿਆਨ ਦੇਣ ਦੀ ਗੱਲ ਕਹੀ। ਇਕ ਸੁਆਲ ਦੇ ਜੁਆਬ ‘ਚ ਉਹਨਾਂ ਕਿਹਾ ਕਿ ਉਹ ਕਾਂਗਰਸ ਦੇ ਚੋਣ ਮਨੋਰਥ ‘ਚ ਦਿੱਤੇ ਗਏ ਨੁਕਤਿਆਂ ਪ੍ਰਤੀ ਵਚਨਬੱਧ ਨੇ ਤੇ ਬਿਨਾਂ ਦੇਰੀ ਇਨ੍ਹਾਂ ਨੂੰ ਲਾਗੂ ਕਰਨ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਨੂੰ ਵਿਕਾਸ ਦੇ ਏਜੰਡੇ ਤੇ ਅੱਗੇ ਲਿਜਾਣ ਲਈ ਉਹਨਾਂ ਦੀ ਸਰਕਾਰ ਨੂੰ ਕੇਂਦਰ ਦਾ ਸਹਿਯੋਗ ਮਿਲਦਾ ਰਹੇਗਾ।











Comments (0)