ਸਿੱਖ ਕੌਮ ਨੂੰ ਇੱਕ ਮੰਚ ‘ਤੇ ਲਿਆਉਣ ਲਈ ਮਹਾਂ ਸਿੱਖ ਸੰਮੇਲਨ ਸੱਦਾਂਗੇ : ਭਾਈ ਧਿਆਨ ਸਿੰਘ ਮੰਡ

ਸਿੱਖ ਕੌਮ ਨੂੰ ਇੱਕ ਮੰਚ ‘ਤੇ ਲਿਆਉਣ ਲਈ ਮਹਾਂ ਸਿੱਖ ਸੰਮੇਲਨ ਸੱਦਾਂਗੇ : ਭਾਈ ਧਿਆਨ ਸਿੰਘ ਮੰਡ

ਸੰਗਰੂਰ/ਬਿਊਰੋ ਨਿਊਜ਼ :
ਸਮੁੱਚੀ ਸਿੱਖ ਕੌਮ ਨੂੰ ਇੱਕ ਮੰਚ ‘ਤੇ ਇਕੱਠਾ ਕਰਨ ਲਈ ਦੋ ਮਹੀਨਿਆਂ ਬਾਅਦ ਪੰਜਾਬ ਵਿੱਚ ‘ਮਹਾਂ ਸਿੱਖ ਸੰਮੇਲਨ’ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਕੌਮ ਦੇ ਭਵਿੱਖ ਦਾ ਏਜੰਡਾ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਇੱਥੇ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਕੀਤਾ। ਉਹ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਭਰ ਦੇ ਗ੍ਰੰਥੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ।
ਉਨ੍ਹਾਂ ਕਿਹਾ ਕਿ ਸਿੱਖ ਪੰਥ ਵੱਲੋਂ ਕੁਰਬਾਨੀਆਂ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਂਦ ਵਿੱਚ ਲਿਆਂਦੀ ਗਈ ਸੀ ਪਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤਾਂ ‘ਤੇ ਕਾਬਜ਼ ਜਥੇਦਾਰਾਂ ਨੇ ਸਿੱਖ ਪੰਥ ਅਤੇ ਕੌਮ ਦੇ ਹਿਤਾਂ ਨੂੰ ਪਹਿਲ ਦੇਣ ਦੀ ਬਜਾਏ ਸਮੇਂ ਦੀਆਂ ਸਰਕਾਰਾਂ ਅਤੇ ਨਿੱਜੀ ਮੁਫ਼ਾਦਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ਼੍ਰੋਮਣੀ ਕਮੇਟੀ ਪੂਰਨ ਰੂਪ ਵਿੱਚ ਮਰ ਚੁੱਕੀ ਹੈ, ਜਿਸ ਤੋਂ ਕੌਮ ਨੂੰ ਕੋਈ ਉਮੀਦ ਨਹੀਂ ਹੈ। ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਭਾਵੇਂ ਸੁਧਾਰ ਕਰਨਾ ਚਾਹੁੰਦੇ ਹਨ ਪ੍ਰੰਤੂ ਉਹ ਬੇਵੱਸ ਹਨ।
ਬਹਿਬਲ ਕਲਾਂ ਕਾਂਡ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦਿੱਤੇ ਬਿਆਨ ‘ਤੇ ਜਥੇਦਾਰ ਮੰਡ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਿਆਨਬਾਜ਼ੀ ਤੋਂ ਉਪਰ ਉਠ ਕੇ ਅਮਲੀ ਰੂਪ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ