ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਅੰਮ੍ਰਿਤਸਰ/ ਸਿੱਖ ਸਿਆਸਤ ਬਿਊਰੋ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਬੁੱਧਵਾ ਸਵੇਰੇ ਚਲਾਣਾ ਕਰ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਕਲਕੱਤਾ ਬੀਤੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਅੰਮ੍ਰਿਤਸਰ ਸਥਿਤ ਕੱਕੜ ਹਸਪਤਾਲ ਵਿੱਚ ਦਾਖਲ ਸੀ ਜਿੱਥੇ ਉਨ੍ਹਾਂ ਨੇ 7 ਜਨਵਰੀ ਸਵੇਰੇ ਆਖਰੀ ਸਾਹ ਲਿਆ।
ਵਰਨਣਯੋਗ ਹੈ ਕਿ ਸਾਬਕਾ ਮੰਤਰੀ ਸ. ਕਲਕੱਤਾ ਉੱਘੇ ਸਿੱਖ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ, ਜਿਹੜੇ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ, ਦੇ ਬੇਹੱਦ ਨੇੜ੍ਹਲੇ ਅਤੇ ਵਿਸ਼ਵਾਸ਼ ਪਾਤਰਾਂ ‘ਚ ਸਨ। ਸ. ਕਲਕੱਤਾ ਨੇ ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਕਾਰਨ ਅਕਾਲੀ ਦਲ (ਬਾਦਲ) ਨਾਲੋਂ ਕਾਫ਼ੀ ਸਮਾਂ ਪਹਿਲਾਂ ਪੂਰੀ ਤਰ੍ਹਾਂ ਨਾਤਾ ਤੋੜ ਲਿਆ ਸੀ।











Comments (0)