ਇਟਲੀ ਦੇ ਸਿੱਖਾਂ ਵੱਲੋਂ ਸ਼ਹੀਦਾਂ ਦਾ ਯਾਦ ‘ਚ ਹੋਵੇਗਾ ਸਮਾਗਮ

ਇਟਲੀ ਦੇ ਸਿੱਖਾਂ ਵੱਲੋਂ ਸ਼ਹੀਦਾਂ ਦਾ ਯਾਦ ‘ਚ ਹੋਵੇਗਾ ਸਮਾਗਮ

ਬਰੇਸ਼ੀਆ/ਬਿਊਰੋ ਨਿਊਜ਼ :

ਇਟਲੀ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਸਮੂਹ ਸਿੰਘਾਂ-ਸਿੰਘਣੀਆਂ ਦੀ ਮਿੱਠੀ ਯਾਦ ਮਨਾਈ ਜਾ ਰਹੀ ਹੈ।ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ 17 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਪੰਜਾਬ ਦੀ ਧਰਤੀ ਤੋਂ ਰਾਗੀ, ਢਾਡੀ ਅਤੇ ਕੀਰਤਨੀ ਜਥੇ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋਂ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵਲੋਂ ਇਸ ਸਮਾਗਮ ਵਿਚ ਇਟਲੀ ਦੀਆ ਸਮੂਹ ਸੰਗਤਾਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।