ਪ੍ਰਮੁੱਖ ਧਾਰਮਿਕ ਸਮਾਗਮਾਂ ਦੌਰਾਨ ਸਿਆਸੀ ਮੀਟਿੰਗਾਂ ਤੇ ਰੈਲੀਆਂ ਕੀਤੇ ਜਾਣ ਦੀ ਸਿੱਖ ਧਰਮ ‘ਚ ਕੋਈ ਮਨਾਹੀ ਨਹੀਂ : ਏਜੀਪੀਸੀ
ਫ਼ਰੀਮੌਂਟ/ਬਿਊਰੋ ਨਿਊਜ਼:
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਨੇ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਪੁਰਬ ਮੌਕੇ ਰਾਜਨੀਤਿਕ ਰੈਲੀਆਂ ਤੇ ਮੀਟਿੰਗਾਂ ‘ਤੇ ਲਗਾਈ ਗਈ ਪਾਬੰਦੀ ਸਬੰਧੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਧਾਰਮਿਕ ਸਮਾਗਮਾਂ ‘ਚ ਸਿਆਸੀ ਮੀਟਿੰਗਾਂ ਅਤੇ ਰੈਲੀਆਂ ਦੀ ਸਿੱਖ ਧਰਮ ਅਤੇ ਸਿਆਸਤ ‘ਚ ਕਈ ਮਨਾਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਿਧਾਂਤਾਂ ਮੁਤਾਬਕ ਅਜਿਹੇ ਦਿਹਾੜਿਆਂ ਮੌਕੇ ਸਿਆਸੀ ਮੀਟਿੰਗਾਂ ਅਤੇ ਰੈਲੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਕਿ ਇਨ੍ਹਾਂ ਸਮਾਗਮਾਂ ਮੌਕੇ ਧਰਮ ਅਤੇ ਵਿਰਸੇ ਨਾਲ ਸਬੰਧਿਤ ਲੋਕਾਂ ਦਰਮਿਆਨ ਵਿਚਰ ਕੇ ਉਨ੍ਹਾਂ ਦੇ ਪੱਖ ਨੂੰ ਜਾਣਿਆ ਜਾ ਸਕੇ।
ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਡੀਨੇਟਰ ਪ੍ਰਿਤਪਾਲ ਸਿੰਘ ਨੇ ਇੱਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਤੇ ਰਾਜਨੀਤੀ ਦਾ ਆਪਸੀ ਮੇਲ ਰੱਖਿਆ ਹੈ ਅਤੇ ਰਾਜਨੀਤੀ ਧਰਮ ਨਾਲ ਮਿਲ ਕੇ ਧਰਮ ਦੀ ਛੱਤਰ ਛਾਇਆ ਹੇਠ ਹੋਣੀ ਚਾਹੀਦੀ ਹੈ ਅਤੇ ਇਸ ‘ਤੇ ਰੋਕ ਲਗਾਉਣਾ ਮੀਰੀ ਪੀਰੀ ਸਿਧਾਂਤ ‘ਤੇ ਉਲਟ ਹੈ।
ਉਨ੍ਹਾਂ ਕਿਹਾ ਪਿਛਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਮੁਤਾਬਕ ਕਿਸੇ ਵੀ ਧਾਰਮਿਕ ਸਮਾਗਮ ਮੌਕੇ ਸਿਆਸੀ ਰੈਲੀਆਂ ਅਤੇ ਮੀਟਿੰਗਾਂ ‘ਤੇ ਪਾਬੰਦੀ ਲਗਾਈ ਗਈ ਸੀ, ਜਿਸ ਦੇ ਬਾਵਜੂਦ ਸਿਮਰਨਜੀਤ ਸਿੰਘ ਮਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮੌਕੇ ਸਿਆਸੀ ਰੈਲੀ ਵੀ ਕਰਵਾਈ ਗਈ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਹੁਕਮਾਂ ਨੂੰ ਮੰਨਦਿਆਂ ਰੈਲੀਆਂ ਅਤੇ ਮੀਟਿੰਗਾਂ ਕਰਨੀਆਂ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਰੈਲੀਆਂ ‘ਚ ਆਪਣੇ ਧਰਮ ਤੇ ਹੱਕਾਂ ਪ੍ਰਤੀ ਆਪਣੀ ਗੱਲਬਾਤ ਸਾਂਝੀ ਕਰ ਸਕਦੇ ਹਨ। ਇਸ ਧਾਰਮਿਕ ਸਮਾਗਮਾਂ ‘ਚ ਰਾਜਨੀਤਿਕ ਰੈਲੀਆਂ ਤੇ ਮੀਟਿੰਗਾਂ ‘ਚ ਪਾਬੰਦੀਆਂ ਹਟਾਉਣੀਆਂ ਚਾਹੀਦੀਆਂ ਹਨ।
ਅਮਰੀਕਨ ਸਿੱਖ ਆਗੂਆਂ ਨੇ ਕਿਹਾ ਕਿ ਇਹ ਨਹੀਂ ਕਿ ਉਕਤ ਧਾਰਮਿਕ ਸਮਾਗਮਾਂ ‘ਚ ਕੀਤੀਆਂ ਜਾਣ ਵਾਲੀਆਂ ਰਾਜਨੀਤਿਕ ਰੈਲੀਆਂ ਤੇ ਮੀਟਿੰਗਾਂ ‘ਚ ਵਿਰੋਧਤਾ ਜਤਾਈ ਜਾਵੇ, ਸਗੋਂ ਇਨ੍ਹਾਂ ਰੈਲੀਆਂ ‘ਚ ਆਪਣੇ ਧਰਮ, ਰਾਜਨੀਤੀ ਅਤੇ ਹੱਕਾਂ ਬਾਰੇ ਵਿਚਾਰ-ਚਰਚਾਵਾਂ ਹੋਣੀਆਂ ਚਾਹੀਦੀਆਂ ਹਨ।











Comments (0)