51 ਗੁਰਧਾਮਾਂ ਸਬੰਧੀ ਪੁਸਤਕ ਧਾਮੀ ਨੂੰ ਭੇਂਟ

51 ਗੁਰਧਾਮਾਂ ਸਬੰਧੀ ਪੁਸਤਕ ਧਾਮੀ ਨੂੰ ਭੇਂਟ

ਅੰਮ੍ਰਿਤਸਰ/ਏ.ਟੀ.ਨਿਊਜ਼: ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਦਰਸਾਉਂਦੀ ਆਪਣੀ ਨਵੀਂ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਂਟ ਕੀਤੀ। ਇਸ ਦੌਰਾਨ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਸਤਕ ਦੇ ਲੇਖਕ ਰੁਪਿੰਦਰ ਸਿੰਘ ਨੂੰ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਰੁਪਿੰਦਰ ਸਿੰਘ ਦੀ ਇਸ ਪੁਸਤਕ ’ਚ ਜਿੱਥੇ 51 ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਦਰਜ ਹੈ, ਉੱਥੇ ਹੀ ਪ੍ਰਸਿੱਧ ਚਿੱਤਰਕਾਰ ਐਲਨ ਕੋਸੀਦਾ ਵੱਲੋਂ ਤਿਆਰ ਕੀਤੇ ਚਿੱਤਰਾਂ ਨੂੰ ਵੀ ਖ਼ੂਬਸੂਰਤ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੇਖਕ ਇਸ ਤੋਂ ਪਹਿਲਾਂ ਵੀ ਅੱਠ ਪੁਸਤਕਾਂ ਲੋਕ ਅਰਪਣ ਕਰ ਚੁੱਕੇ ਹਨ। ਰੁਪਿੰਦਰ ਸਿੰਘ ਨੇ ਸਨਮਾਨ ਲਈ ਐਡਵੋਕੇਟ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡਾ ਇਤਿਹਾਸ ਗੁਰਦੁਆਰਾ ਸਾਹਿਬਾਨ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਓ ਐੱਸ ਡੀ ਸਤਬੀਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰ ਹਾਜ਼ਰ ਸਨ।