ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਜ਼ਖਮੀ

ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਜ਼ਖਮੀ
ਕੈਪਸ਼ਨ ਗੋਲੀਬਾਰੀ ਉਪੰਰਤ ਮੌਕੇ 'ਤੇ ਪੁੱਜੀ ਪੁਲਿਸ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਦੱਖਣੀ ਕੈਲੀਫੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ ਦਫਤਰ ਅਨੁਸਾਰ ਗੋਲੀਬਾਰੀ ਦੀ ਘਟਨਾ ਸਥਾਨਕ ਸਮੇ ਅਨੁਸਾਰ ਰਾਤ 11 ਵਜੇ ਤੋਂ ਪਹਿਲਾਂ ਵਾਪਰੀ ਹੈ। ਸੂਚਨਾ ਮਿਲਣ 'ਤੇ ਪੁਲਿਸ ਅਫਸਰ ਮੋਰੇਨੋ ਵੈਲੀ ਵਿਚ ਓਰਹਿਡ ਲੇਨ ਦੇ ਇਕ ਬਲਾਕ ਵਿਚ ਪੁੱਜੇ ਜਿਥੇ ਉਨਾਂ ਨੂੰ 6 ਨਬਾਲਗ ਜ਼ਖਮੀ ਹਾਲਤ ਵਿਚ  ਮਿਲੇ। ਸ਼ੈਰਿਫ ਦਫਤਰ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਤੇ ਨਾ ਹੀ ਕਿਸੇ ਨੂੰ ਨਾਮਜ਼ਦ ਕੀਤਾ ਹੈ। ਬੁਲਾਰੇ ਅਨੁਸਾਰ ਮਾਮਲਾ ਜਾਂਚ  ਅਧੀਨ ਹੈ ਤੇ ਇਸ ਸਬੰਧੀ ਮੌਕੇ 'ਤੇ ਮੌਜੂਦ ਲੋਕਾਂ ਕੋੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।