ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਦੇ ਆਪਸੀ ਟਕਰਾਅ ਲਈ ਗਿਆਨੀ ਹਰਪ੍ਰੀਤ ਸਿੰਘ ਦੋਸ਼ੀ-ਬਾਦਲ ਦਲ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਅਖੌਤੀ ਪੰਥਕ ਕਨਵੈਨਸ਼ਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਹਿਣ 'ਤੇ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਜਪਾ ਦੇ ਇਸ਼ਾਰੇ 'ਤੇ ਨੁਕਸਾਨ ਪਹੁੰਚਾਉਣ ਦੀ ਡੂੰਘੀ ਸਾਜਿਸ਼ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਕਨਵੈਨਸ਼ਨ ਦਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਅਤੇ ਭਾਜਪਾ ਨਾਲ ਗੱਠਜੋੜ ਵਾਸਤੇ ਇਸ ਦੀ ਸਮਝੌਤੇ ਦੀ ਤਾਕਤ ਨੂੰ ਕਮਜ਼ੋਰ ਕਰਨਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਲੰਬੇ ਸਮੇਂ ਤੋਂ ਸਿੱਖ ਪੰਥ ਦੇ ਜਥੇਦਾਰ ਸਾਹਿਬਾਨ ਨੂੰ ਆਪਣੇ ਵੱਲ ਖਿੱਚ ਰਹੀ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਇਸ ਯੋਜਨਾ ਨੂੰ ਸਫਲ ਬਣਾਉਣ ਵਾਸਤੇ ਭਾਜਪਾ ਦਾ ਸਾਥ ਦੇ ਰਹੇ ਹਨ । ਉਹ ਅਕਾਲ ਤਖਤ ,ਸ੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਆਪਸੀ ਟਕਰਾਅ ਲਈ ਜ਼ਿੰਮੇਵਾਰ ਹਨ।
ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਘਟਾਉਣ ਵਾਲਾ ਜਥੇਦਾਰ ਬਿਆਨ ਵਾਪਸ ਲੈਣ : ਗਿਆਨੀ ਗੌਹਰ ਅਕਾਲ
ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਪੱਤਰ ਲਿਖ ਕੇ ਦਿੱਤੇ ਹੋਏ ਬਿਆਨ ਨੂੰ ਵਾਪਸ ਲੈਣ ਲਈ ਬੇਨਤੀ ਕੀਤੀ ਹੈ ,ਜਿਸ ਵਿਚ ਲਿਖਿਆ ਸੀ ।ਉਨ੍ਹਾਂ ਕਿਹਾ ਕਿ ਇਹ ਬਿਆਨ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਨਿਮਨ ਸਤਰ 'ਤੇ ਲਿਆਉਣ ਵਾਲਾ ਹੈ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਨੂੰ ਆਪਣੀ ਮੀਟਿੰਗ ਦੌਰਾਨ ਉਹ ਮੁੱਦੇ ਨਹੀਂ ਵਿਚਾਰਨੇ ਚਾਹੀਦੇ ਜਿਨ੍ਹਾਂ ਦਾ ਸੰਬੰਧ ਕਾਨੂੰਨੀ ਸੰਵਿਧਾਨਕ ਪ੍ਰਕਿਰਿਆ ਨਾਲ ਜੁੜਿਆ ਹੋਵੇ ।











Comments (0)