ਤੇਜ ਰਫਤਾਰ ਕਾਰ ਲੋਕਾਂ ਉਪਰ ਚੜੀ- 4 ਮੌਤਾਂ ਤੇ ਕਈ ਹੋਰ ਜ਼ਖਮੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਇਕ ਤੇਜ ਰਫਤਾਰ ਕਾਰ ਨੇ ਚਥਮ, ਇਲੀਨੋਇਸ ਵਿਚ ਇਕ ਸਕੂਲ ਕੈਂਪ ਦੇ ਬਾਹਰ ਖੜੇ ਲੋਕਾਂ ਨੂੰ ਦਰੜ ਦਿੱਤਾ। ਪੁਲਿਸ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਇਹ ਘਟਨਾ ਦੁਪਹਿਰ ਬਾਅਦ 3.20 ਵਜੇ ਦੇ ਆਸ ਪਾਸ ਵਾਪਰੀ। ਮ੍ਰਿਤਕਾਂ ਵਿਚ ਇਕ 4 ਸਾਲ ਦਾ ਬੱਚਾ ਵੀ ਸ਼ਾਮਿਲ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਕਾਰ ਵਿਚ ਡਰਾਈਵਰ ਤੋਂ ਬਿਨਾਂ ਹੋਰ ਕੋਈ ਵੀ ਵਿਅਕਤੀ ਸਵਾਰ ਨਹੀਂ ਸੀ। ਪੁਲਿਸ ਅਨੁਸਾਰ ਇਸ ਘਟਨਾ ਵਿਚ ਡਰਾਈਵਰ ਜ਼ਖਮੀ ਨਹੀਂ ਹੋਇਆ ਹੈ ਤੇ ਉਸ ਨੂੰ ਵੀ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ।











Comments (0)