ਬਜ਼ੁਰਗ ਸਿੱਖ 'ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਆਇਦ

ਬਜ਼ੁਰਗ ਸਿੱਖ 'ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਆਇਦ
ਕੈਪਸ਼ਨ ਹਸਪਤਾਲ ਵਿੱਚ ਜੇਰੇ ਇਲਾਜ਼ ਹਰਪਾਲ ਸਿੰਘ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) - ਉੱਤਰੀ ਹਾਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਪਰ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਰਿਚਰਡ ਵਿਟਾਗਲੀਆਨੋ ਨੂੰ ਮੁੱਢਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਜੱਜ ਨੇ ਉਸ  ਵਿਰੁੱਧ ਹੱਤਿਆ ਦੀ ਕੋਸ਼ਿਸ਼ ਸਮੇਤ ਗੰਭੀਰ ਦੋਸ਼ਾਂ ਦੀ ਪੁਸ਼ਟੀ ਕੀਤੀ। ਪਿਛਲੇ ਮਹੀਨੇ ਹਰਪਾਲ ਸਿੰਘ ਉਪਰ ਗੋਲਫ ਸਟਿਕ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰਾਂ ਜ਼ਖਮੀ ਕਰ ਦਿੱਤਾ ਗਿਆ ਸੀ। ਡਿਸਟ੍ਰਿਕਟ ਅਟਾਰਨੀ ਦੇ ਦਫਤਰ ਨੇ ਅਜੇ ਦੋਸ਼ੀ ਵਿਰੁੱਧ ਨਫਰਤੀ ਅਪਰਾਧ ਦੇ ਦੋਸ਼ ਨਹੀ ਲਾਏ ਹਨ ਪਰੰਤੂ ਕਿਹਾ ਹੈ ਕਿ ਹੋਰ ਸਬੂਤ ਮਿਲਣ 'ਤੇ ਉਹ ਇਹ ਦੋਸ਼ ਲਾਉਣ ਦੀ ਸਥਿੱਤੀ ਵਿੱਚ ਹੋਵੇਗਾ। ਹਰਪਾਲ ਸਿੰਘ ਹਸਪਤਾਲ ਵਿੱਚ ਦਾਖਲ ਹੈ ਤੇ ਅਜੇ ਉਹ ਆਪਣੇ ਬਿਆਨ ਦਰਜ ਕਰਵਾਉਣ ਦੀ ਹਾਲਤ ਵਿੱਚ ਨਹੀਂ ਹੈ।