ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ  ਦਿੱਤਾ ਵੱਡਾ ਝਟਕਾ

ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ  ਦਿੱਤਾ ਵੱਡਾ ਝਟਕਾ

 *ਕੌਮਾਂਤਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ ਤੋਂ ਵਧਾ ਕੇ 1600  ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਸਿਡਨੀ- ਆਸਟ੍ਰੇਲੀਆ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਜਿਸ ਨਾਲ ਆਸਟ੍ਰੇਲੀਆ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨਾ ਥੋੜ੍ਹਾ ਔਖਾ ਹੋ ਗਿਆ ਹੈ। ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ ਤੋਂ ਵਧਾ ਕੇ 1600 ਆਸਟ੍ਰੇਲੀਅਨ ਡਾਲਰ ਕਰ ਦਿੱਤੀ ਹੈ। ਇਹ ਜਾਣਕਾਰੀ ਕੇਂਦਰ ਨੇ ਵੀਰਵਾਰ ਨੂੰ ਸੰਸਦ ਨੂੰ ਦਿੱਤੀ। ਆਸਟ੍ਰੇਲੀਆ ਸਰਕਾਰ ਦੇ ਇਸ ਫ਼ੈਸਲੇ ਨਾਲ ਭਾਰਤੀ ਵਿਦਿਆਰਥੀ ਵੱਡੀ ਗਿਣਤੀ ਵਿਚ ਪ੍ਰਭਾਵਿਤ ਹੋਣਗੇ।

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਕਿ ਵੀਜ਼ਾ ਫੀਸਾਂ ਵਿੱਚ ਵਾਧੇ ਨਾਲ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਚਾਹਵਾਨ ਭਾਰਤ ਦੇ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਚੁਣੌਤੀਆਂ ਪੈਦਾ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਭਾਰਤ-ਆਸਟ੍ਰੇਲੀਆ ਭਾਈਵਾਲੀ ਦੁਵੱਲੇ ਸਬੰਧਾਂ ਦਾ ਇੱਕ ਅਹਿਮ ਹਿੱਸਾ ਹੈ, ਜਿਸ ਵਿੱਚ ਆਰਥਿਕ, ਵਿੱਦਿਅਕ ਅਤੇ ਲੋਕਾਂ ਨਾਲ ਸਬੰਧ ਸ਼ਾਮਲ ਹਨ। ਮੰਤਰਾਲਾ ਆਸਟ੍ਰੇਲੀਆ ਵਿਚ ਪੜ੍ਹ ਰਹੇ ਭਾਰਤ ਦੇ ਵਿਦਿਆਰਥੀਆਂ ਨਾਲ ਸਬੰਧਤ ਮਾਮਲਿਆਂ ਨੂੰ ਆਸਟ੍ਰੇਲੀਆ ਸਰਕਾਰ ਕੋਲ ਉਠਾਵੇਗਾ।