ਆਪ ਪਾਰਟੀ ਦੇ ਵਿਧਾਇਕ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਦੇ ਹਲਕਾ ਵੈਸਟ ਤੋਂ ਹੋਵੇਗੀ ਜ਼ਿਮਨੀ ਚੋਣ
ਅੰਮ੍ਰਿਤਸਰ ਟਾਈਮਜ਼ ਬਿਊਰੋ
ਲੁਧਿਆਣਾ/ਜਲੰਧਰ - ਲੁਧਿਆਣਾ ਦੇ ਹਲਕਾ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਵਿਧਾਨ ਸਭਾ ਜ਼ਿਮਨੀ ਚੋਣ ਦੀ ਚਰਚਾ ਛਿੜ ਗਈ ਹੈ। ਇਥੇ ਜ਼ਿਕਰਯੋਗ ਹੋਵੇਗਾ ਕਿ ਕੋਈ ਵੀ ਲੋਕਸਭਾ ਜਾਂ ਵਿਧਾਨ ਸਭਾ ਦੀ ਸੀਟ ਖਾਲੀ ਹੋਣ ਮਗਰੋਂ 6 ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਹੋਣਾ ਜ਼ਰੂਰੀ ਹੈ। ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਕਾਰਜਕਾਲ ਦੀ ਗੱਲ ਕਰੀਏ ਤਾਂ ਹੁਣ ਤੱਕ ਸੰਗਰੂਰ ਅਤੇ ਜਲੰਧਰ ’ਵਿਚ ਲੋਕਸਭਾ ਤੋਂ ਇਲਾਵਾ ਜਲੰਧਰ ਵੈਸਟ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ’ਚ ਲੋਕਸਭਾ ਜ਼ਿਮਨੀ ਚੋਣ ਹੋ ਚੁੱਕੀ ਹੈ।
ਇਨ੍ਹਾਂ ਵਿਚੋਂ ਜਲੰਧਰ ਲੋਕਸਭਾ ਜ਼ਿਮਨੀ ਚੋਣ ਕਾਂਗਰਸ ਦੇ ਐੱਮ. ਪੀ. ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਮੌਤ ਹੋਣ ਤੋਂ ਬਾਅਦ ਹੋਈਆਂ ਸੀ। ਹੁਣ ਇਹ ਨੌਬਤ ਲੁਧਿਆਣਾ ਦੇ ਹਲਕਾ ਵੈਸਟ ਵਿਚ ਆ ਗਈ ਹੈ, ਜਿੱਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਸ਼ੱਕੀ ਹਾਲਾਤ ਵਿਚ ਗੋਲ਼ੀ ਲੱਗਣ ਦੀ ਵਜ੍ਹਾ ਨਾਲ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਚਿਖਾ ਠੰਡੀ ਹੋਣ ਤੋਂ ਪਹਿਲਾਂ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਅਤੇ ਸਿਆਸੀ ਸੁਗਬੁਗਾਹਟ ਸੁਣਨ ਨੂੰ ਮਿਲ ਰਹੀ ਹੈ।











Comments (0)