ਖਾਲਿਸਤਾਨੀ ਝੰਡਾ ਚੁੱਕਣ ਵਾਲਾ ਕੈਨੇਡੀਅਨ ਪੁਲਿਸ ਅਧਿਕਾਰੀ ਸਸਪੈਂਡ
ਅੰਮ੍ਰਿਤਸਰ ਟਾਈਮਜ਼ ਬਿਊਰੋ
ਬਰੈਂਪਟਨ : ਬਰੈਂਪਟਨ ਵਿਚ ਹਿੰਦੂ ਮੰਦਰ ਦੇ ਬਾਹਰ ਖਾਲਿਸਤਾਨੀਆਂ ਦੇ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਕੈਨੇਡੀਅਨ ਪੁਲਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਬੀਸੀ (ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ) ਨੇ ਪੀਲ ਰਿਜਨਲ ਪੁਲਸ ਅਧਿਕਾਰੀਆਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿਚ ਇਹ ਦਾਅਵਾ ਕੀਤਾ ਹੈ। ਮੁਅੱਤਲ ਕੀਤੇ ਗਏ ਪੁਲਸ ਮੁਲਾਜ਼ਮ ਦੀ ਪਛਾਣ ਹਰਿੰਦਰ ਸੋਹੀ ਵਜੋਂ ਹੋਈ ਹੈ। ਸੋਹੀ ਪੀਲ ਰਿਜਨਲ ਪੁਲਸ ਵਿਚ ਸਾਰਜੈਂਟ ਵਜੋਂ ਤਾਇਨਾਤ ਹੈ।
ਪੀਲ ਰਿਜਨਲ ਪੁਲਸ ਨੇ ਕਿਹਾ ਕਿ ਅਸੀਂ ਇੰਟਰਨੈੱਟ 'ਤੇ ਵਾਇਰਲ ਹੋਈ ਇਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ 'ਚ ਇਕ ਆਫ-ਡਿਊਟੀ ਪੁਲਸ ਕਰਮਚਾਰੀ ਹਿੰਦੂ ਸਭਾ ਮੰਦਰ ਦੇ ਬਾਹਰ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਹਿੱਸਾ ਲੈ ਰਿਹਾ ਹੈ। ਪੀਲ ਪੁਲਸ ਦੇ ਮੀਡੀਆ ਰਿਲੇਸ਼ਨ ਅਧਿਕਾਰੀ ਰਿਚਰਡ ਚਿਨ ਨੇ ਦੱਸਿਆ, "ਇਸ ਪੁਲਸ ਕਰਮਚਾਰੀ ਨੂੰ ਕਮਿਊਨਿਟੀ ਸੇਫਟੀ ਐਂਡ ਪੁਲਿਸਿੰਗ ਐਕਟ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਇਸ ਘਟਨਾ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਿਹਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।











Comments (0)