ਚੰਗਾਲੀਵਾਲਾ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਸੁਨੇਹਾ ਆਇਆ
ਅੰਮ੍ਰਿਤਸਰ: ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿੱਚ ਗਰੀਬ ਪਰਿਵਾਰ ਦੇ ਨੌਜਵਾਨ ਜਗਮੇਲ ਸਿੰਘ 'ਤੇ ਅਣਮਨੁੱਖੀ ਤਸ਼ੱਦਦ ਕਰਕੇ ਕੀਤੇ ਕਤਲ ਦੇ ਮਾਮਲੇ 'ਚ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੀ ਘਟਨਾ ਮਨੁੱਖਤਾ ਦੇ ਮੱਥੇ 'ਤੇ ਇੱਕ ਵੱਡਾ ਕਲੰਕ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਸਖਤ ਕਾਰਵਾਈ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਅਜਿਹੇ ਵਿਅਕਤੀਆਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇਸ ਪਿੰਡ ਦੇ ਇੱਕ ਧਨਾਡ ਅਤੇ ਸਿਆਸੀ ਰਸੂਖ ਵਾਲੇ ਪਰਿਵਾਰ ਨੇ ਗਰੀਬ (ਦਲਿਤ) ਪਰਿਵਾਰ ਦੇ ਇੱਕ ਨੌਜਵਾਨ ਨੂੰ ਆਪਣੇ ਘਰੇ ਬੰਦ ਕਰਕੇ ਉਸ ਉੱਤੇ ਅਣਮਨੁੱਖੀ ਤਸ਼ੱਦਦ ਕਰਦਿਆਂ ਉਸਦਾ ਮਾਸ ਨੋਚਿਆ ਤੇ ਸ਼ਰੀਰ 'ਤੇ ਤੇਜ਼ਾਬ ਸੁੱਟਿਆ ਸੀ ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ ਸੀ।
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।











Comments (0)