ਕੇਜਰੀਵਾਲ ਸਰਕਾਰ ਵਲੋਂ ਬੰਦ ਕੀਤੇ ਗਏ ਪੰਜਾਬੀ ਭਾਸ਼ਾ ਅਧਿਆਪਨ ਕੇਂਦਰ ਜਲਦੀ ਸ਼ੁਰੂ ਕਰਨ ਲਈ ਸਿੱਖ ਮੰਤਰੀ ਸਿਰਸਾ ਨੂੰ ਦਿੱਤਾ ਮੰਗਪੱਤਰ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 3 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਪੌਡ ਸਿੱਖਿਆ ਕੇਂਦਰ ਸਕੀਮ ਤਹਿਤ ਪੰਜਾਬੀ ਭਾਸ਼ਾ ਸਿਖਾਉਣ ਦੇ ਕੇਂਦਰ ਚਲਾ ਰਹੇ ਪੰਜਾਬੀ ਭਾਸ਼ਾ ਦੇ ਅਧਿਆਪਕਾਂ ਨੇ ਦਿੱਲੀ ਦੇ ਉਪ ਰਾਜਪਾਲ ਪਾਲ ਵਿਨੈ ਸਕਸੈਨਾ, ਮੁੱਖ ਮੰਤਰੀ ਰੇਖਾ ਗੁਪਤਾ, ਸਿੱਖ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਕਲਾ, ਸੱਭਿਆਚਾਰ ਤੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀ ਭਾਸ਼ਾ ਸਿਖਾਉਣ ਲਈ ਪਿਛਲੇ 27 ਸਾਲਾਂ ਤੋਂ ਚੱਲ ਰਹੇ ਕੇਂਦਰ ਅਤੇ ਭਾਸ਼ਾ ਵਿਭਾਗ ਸਿੰਘ ਸਭਾ ਗੁਰਦੁਆਰੇ, ਜੋ ਕਿ ਪੰਜਾਬੀ ਅਕੈਡਮੀ ਨੂੰ ਚਲਾਉਣ ਵਾਲੀ ਗਵਰਨਿੰਗ ਬਾਡੀ ਦਾ ਗਠਨ ਨਾ ਹੋਣ ਕਾਰਨ ਅਗਸਤ 2024 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪੰਜਾਬੀ ਭਾਸ਼ਾ ਸਿੱਖਣ ਦੇ ਚਾਹਵਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜਲਦੀ ਹੀ ਪੰਜਾਬੀ ਭਾਸ਼ਾ ਪੜ੍ਹਾਉਣ ਵਾਲੇ ਕੇਂਦਰ ਨੂੰ ਦੁਬਾਰਾ ਸ਼ੁਰੂ ਕਰਨਾ ਚਾਹੀਦਾ ਹੈ। ਪੰਜਾਬੀ ਅਕਾਦਮੀ ਦੇ ਅਧੀਨ ਚੱਲ ਰਹੇ ਅਧਿਆਪਕਾਂ ਨੇ ਦੱਸਿਆ ਕਿ ਇਸ ਮਾਮਲੇ ਲਈ ਸਿੱਖ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਮਿਲਣ ਲਈ ਸਮਾਂ ਮੰਗਿਆ ਗਿਆ ਹੈਂ ਅਤੇ ਮੰਗ ਕੀਤੀ ਹੈ ਕਿ ਪੰਜਾਬੀ ਅਕਾਦਮੀ ਚਲਾ ਰਹੀ ਪੰਜਾਬੀ ਅਕਾਦਮੀ ਦੀ ਗਵਰਨਿੰਗ ਬਾਡੀ ਜਲਦੀ ਤੋਂ ਜਲਦੀ ਬਣਾਈ ਜਾਵੇ ਤਾਂ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਪੰਜਾਬੀ ਭਾਸ਼ਾ ਪੜ੍ਹਾਉਣ ਵਾਲੇ ਕੇਂਦਰਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਸਕੇ। ਅਧਿਆਪਕਾਂ ਦੀ ਮੰਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਸਿੱਖ ਮੰਤਰੀ ਹਨ, ਉਹ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਤਾਂ ਜੋ ਪੰਜਾਬੀ ਭਾਸ਼ਾ ਦਾ ਪਹਿਲਾਂ ਵਾਂਗ ਪ੍ਰਚਾਰ ਹੋ ਸਕੇ।











Comments (0)