ਪੰਥਕ ਏਕਤਾ ਨੂੰ ਲੈ ਕੇ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਅਤੇ ਪਰਮਜੀਤ ਸਿੰਘ ਵੀਰਜੀ ਵਿਚਕਾਰ ਹੋਈ ਵਿਚਾਰ ਚਰਚਾ

ਪੰਥਕ ਏਕਤਾ ਨੂੰ ਲੈ ਕੇ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਅਤੇ ਪਰਮਜੀਤ ਸਿੰਘ ਵੀਰਜੀ ਵਿਚਕਾਰ ਹੋਈ ਵਿਚਾਰ ਚਰਚਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 28 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਅਤੇ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਵਿਚਕਾਰ ਪੰਥਕ ਏਕਤਾ ਅਤੇ ਪੰਥ ਦੇ ਕੁਝ ਗੰਭੀਰ ਮੁੱਦਿਆਂ ਤੇ ਡੂੰਘੀ ਵਿਚਾਰ ਚਰਚਾ ਹੋਈ ਹੈ। ਇਸ ਬਾਰੇ ਜਾਣਕਾਰੀ ਦੇਂਦਿਆ ਵੀਰਜੀ ਨੇ ਦਸਿਆ ਕਿ ਬੀਤੇ ਦਿਨੀਂ ਹੋਈ ਮੁਲਾਕਾਤ ਵਿਚ ਸੁਖਬੀਰ ਸਿੰਘ ਜੀ ਬਾਦਲ ਵਲੋਂ ਬਹੁਤ ਹੀ ਚੰਗਾ ਹੁਲਾਰਾ ਮਿਲਿਆ ਹੈ ਤੇ ਉਨ੍ਹਾਂ ਨਾਲ ਪੰਥ ਦੇ ਗੰਭੀਰ ਮੁਦਿਆਂ ਦੇ ਨਾਲ ਪੰਥ ਵਿੱਚ ਏਕਤਾ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਦਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਪੰਥ ਦੀ ਚੜ੍ਹਦੀਕਲਾ ਲਈ ਬਹੁਤ ਸੁਚੱਜੇ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ ਸਨ ਤੇ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਤੇ ਗਹਿਰੀ ਚਿੰਤਾ ਵੀਂ ਜ਼ਾਹਿਰ ਕੀਤੀ ਸੀ । ਉਨ੍ਹਾਂ ਦਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਏ ਨਿੱਘਾਰ ਅਤੇ ਉਨ੍ਹਾਂ ਬਾਰੇ ਆਏ ਦਿਨ ਮਿਲ ਰਹੀਆਂ ਨਮੋਸ਼ੀਜਨਕ ਖਬਰਾਂ ਬਾਰੇ ਵੀਂ ਓਹ ਚਿੰਤਤ ਸਨ। ਵਿਚਾਰ ਚਰਚਾ ਉਪਰੰਤ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਪਰਮਜੀਤ ਸਿੰਘ ਵੀਰਜੀ ਅਤੇ ਭਾਈ ਸਤਪਾਲ ਸਿੰਘ ਜੀ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਯਾਦਗਾਰੀ ਮੋਮੈਂਟੋ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਸੀਤਲ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਤੇਜ ਸਿੰਘ ਵੀ ਹਾਜ਼ਰ ਸਨ।