ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਿੱਖ ਸੰਗਤ ਨੂੰ ਸਹਜ ਪਾਠ ਦਾ ਹਿੱਸਾ ਬਣਨ ਦੀ ਅਪੀਲ: ਜਸਪ੍ਰੀਤ ਸਿੰਘ ਕਰਮਸਰ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ, 12 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਸਹਜ ਪਾਠ ਨਾਲ ਜੁੜਨ ਦੀ ਅਪੀਲ ਕੀਤੀ ਹੈ। ਦਿੱਲੀ ਕਮੇਟੀ ਵੱਲੋਂ ਰਜਿਸਟ੍ਰੇਸ਼ਨ ਲਈ 9871114444 ਨੰਬਰ ਜਾਰੀ ਕੀਤਾ ਗਿਆ ਹੈ। ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਨਿਰਦੇਸ਼ ਹੇਠ ਧਰਮ ਪ੍ਰਚਾਰ ਕਮੇਟੀ ਦੀ ਵਿਸ਼ੇਸ਼ ਕੋਸ਼ਿਸ਼ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਉੱਤੇ 3.5 ਲੱਖ ਸਹਜ ਪਾਠ ਕਰਨ ਦਾ ਲਕਸ਼ ਲਿਆ ਗਿਆ ਹੈ। ਇਸ ਦੀ ਸ਼ੁਰੂਆਤ 15 ਅਪ੍ਰੈਲ ਨੂੰ ਸਵੇਰੇ 11 ਵਜੇ ਲੱਖੀਸ਼ਾਹ ਬੰਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਕੀਤੀ ਜਾਵੇਗੀ ਅਤੇ 25 ਨਵੰਬਰ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਵਾਲੇ ਦਿਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਇਕੱਠੇ ਭੋਗ ਪਾ ਕੇ ਸਮਾਪਤੀ ਹੋਏਗੀ। ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਜਿਨ੍ਹਾਂ ਸੰਗਤ ਦੇ ਘਰਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਹਨ, ਉਹ ਆਪਣੇ ਘਰਾਂ ਵਿਚ ਬੈਠ ਕੇ ਸਹਜ ਪਾਠ ਕਰ ਸਕਦੇ ਹਨ। ਜਿਨ੍ਹਾਂ ਕੋਲ ਗੁਰੂ ਗ੍ਰੰਥ ਸਾਹਿਬ ਜੀ ਨਹੀਂ ਹਨ, ਉਹ ਕਮੇਟੀ ਦੇ ਦਫ਼ਤਰ ਤੋਂ ਸੰਚੀਆਂ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਕਮੇਟੀ ਨਾਲ ਸੰਪਰਕ ਕਰਕੇ ਆਪਣੇ ਨਾਮ ਦਰਜ ਕਰਵਾ ਰਹੀ ਹੈ।











Comments (0)