ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਗਮ ਲਈ ਨਵਜੋਤ ਸਿੰਘ ਸਿੱਧੂ ਨੂੰ ਇਮਰਾਨ ਖਾਨ ਨੇ ਭੇਜਿਆ ਖਾਸ ਸੱਦਾ
ਇਸਲਾਮਾਬਾਦ: ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਲਈ ਪਾਕਿਸਤਾਨ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ ਖਾਸ ਸੱਦਾ ਭੇਜਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਨੇ ਇਸ ਸੱਦੇ ਨੂੰ ਕਬੂਲ ਕਰ ਲਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੁਕਮਾਂ 'ਤੇ ਮੰਤਰੀ ਫੈਸਲ ਜਾਵੇਦ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਫੋਨ ਕਰਕੇ 9 ਨਵੰਬਰ ਨੂੰ ਹੋਣ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਰਾਜਨੀਤਕ ਨੁਮਾਂਇੰਦਿਆਂ ਦੀ ਸੂਚੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਿਲ ਨਹੀਂ ਸੀ। ਪਰ ਹੁਣ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਖਾਸ ਸੱਦੇ 'ਤੇ ਲਾਂਘੇ ਰਾਹੀਂ ਸਮਾਗਮ ਵਿੱਚ ਸ਼ਾਮਿਲ ਹੋਣ ਜਾਣਗੇ।
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।











Comments (0)