ਪਾਕਿਸਤਾਨ ਦੇ ਲਾਹੌਰ ਵਿੱਚ ਗੁਰਦੁਆਰੇ ਨੂੰ ਤਾਲਾ ਲਾਉਣ ਦੇ ਵਿਰੋਧ ਵਿੱਚ ਸਿੱਖਾਂ ਨੇ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ

ਪਾਕਿਸਤਾਨ ਦੇ ਲਾਹੌਰ ਵਿੱਚ ਗੁਰਦੁਆਰੇ ਨੂੰ ਤਾਲਾ ਲਾਉਣ ਦੇ ਵਿਰੋਧ ਵਿੱਚ ਸਿੱਖਾਂ ਨੇ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ ਜ਼ਮੀਨੀ ਵਿਵਾਦ ਦੇ ਬਹਾਨੇ ਨੌਲੱਖਾ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਤਾਲਾ ਲਗਾ ਦਿੱਤਾ ਹੈ। ਸਰਕਾਰ ਵੱਲੋਂ ਲਾਹੌਰ ਦੇ ਨੌਲੱਖਾ ਵਿਖੇ ਗੁਰੂ ਘਰ ਨੂੰ ਤਾਲਾ ਲਾਉਣ ਦੇ ਵਿਰੋਧ ਵਿੱਚ ਜਾਗੋ ਪਾਰਟੀ ਅਤੇ ਦਿੱਲੀ ਦੇ ਸਿੱਖਾਂ ਨੇ ਭਾਰਤ ਵਿੱਚ ਸਥਿਤ ਪਾਕਿਸਤਾਨੀ ਦੂਤਘਰ ਵੱਲ ਰੋਸ ਮਾਰਚ  ਕੀਤਾ।