ਹਰਚੋਵਾਲ ਪਿੰਡ ਦੀ ਧੀ ਜੀਵਨਜੋਤ ਕੌਰ ਫਲਾਇੰਗ ਅਫ਼ਸਰ ਬਣੀ

ਹਰਚੋਵਾਲ ਪਿੰਡ ਦੀ ਧੀ ਜੀਵਨਜੋਤ ਕੌਰ ਫਲਾਇੰਗ ਅਫ਼ਸਰ  ਬਣੀ

3 ਪੀੜੀਆਂ ਤੋਂ ਫੌਜ ਦੀ ਨੌਕਰੀ ਕਰਦਾ ਆ ਰਿਹਾ ਏ ਪਰਿਵਾਰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਗੁਰਦਾਸਪੁਰ - ਗੁਰਦਾਸਪੁਰ ਦੇ ਪਿੰਡ ਹਰਚੋਵਾਲ ਪਿੰਡ ਦੀ ਧੀ ਜੀਵਨਜੋਤ ਕੌਰ ਫਲਾਇੰਗ ਅਫ਼ਸਰ ਬਣ ਗਈ ਹੈ। ਇਹ ਪਰਿਵਾਰ ਪੀੜੀਆਂ ਤੋਂ ਫੌਜ ਵਿਚ ਨੌਕਰੀ ਕਰਦਾ ਆ ਰਿਹਾ ਹੈ, ਜੀਵਨਜੋਤ ਦੇ ਦਾਦਾ, ਪਿਤਾ ਅਤੇ ਚਾਚਾ ਜੇ.ਸੀ.ਓ ਦੇ ਰੈਂਕ 'ਤੇ ਫੌਜ ਤੋਂ ਸੇਵਾਮੁਕਤ ਹੋਏ ਹਨ। ਜੀਵਨਜੋਤ ਪਰਿਵਾਰ ਦੀਆਂ ਤਿੰਨ ਪੀੜੀਆਂ ਤੋਂ ਬਾਅਦ ਅਫ਼ਸਰ ਵਜੋਂ ਸ਼ਾਮਲ ਹੋਣ ਵਾਲੀ ਪਹਿਲੀ ਕੁੜੀ ਹੈ।

ਜੀਵਨਜੋਤ ਅਤੇ ਉਸਦੇ ਪਰਿਵਾਰ ਨੇ ਦੱਸਿਆ ਕਿ ਜੀਵਨਜੋਤ ਨੇ ਆਪਣੀ ਮੈਟ੍ਰਿਕ ਅਤੇ 12 ਵੀਂ ਤੱਕ ਦੀ ਸਿੱਖਿਆ ਪਿੰਡ ਅਤੇ ਬਟਾਲਾ ਦੇ ਇਕ ਨਿੱਜੀ ਸਕੂਲ 'ਚ ਪੂਰੀ ਕੀਤੀ ਤਾਂ ਬਾਅਦ 'ਚ ਚੰਡੀਗੜ੍ਹ ਯੂਨੀਵਰਸਿਟੀ ਤੋਂ ਕੰਪਿਊਟਰ ਸਾਇੰਸ ਇੰਜੀਨੀਅਰਿੰਗ 'ਚ ਗ੍ਰੈਜੂਏਸ਼ਨ ਕੀਤੀ । ਜਿਸ ਤੋਂ ਬਾਅਦ ਉਸ ਨੂੰ ਇਕ ਚੰਗੀ ਆਈਟੀ ਸੈਕਟਰ 'ਚ ਨੌਕਰੀ ਮਿਲ ਗਈ ਅਤੇ 2 ਸਾਲ ਨੌਕਰੀ ਕੀਤੀ। ਚੰਗੀ ਤਨਖਾਹ ਹੋਣ ਦੇ ਬਾਵਜੂਦ ਉਸ ਨੇ ਨੌਕਰੀ ਛੱਡ ਦਿੱਤੀ ਅਤੇ ਫਿਰ ਏਅਰਫੋਰਸ ਅਕੈਡਮੀ ਹੈਦਰਾਬਾਦ ਵਿੱਚ ਦਾਖਲਾ ਲਿਆ, ਹਾਲਾਂਕਿ ਇਹ ਸਫ਼ਰ ਇਹਨਾਂ ਆਸਾਨ ਨਹੀਂ ਸੀ ਕਿਉਂਕਿ ਉਸਨੂੰ ਪਹਿਲੀਆਂ ਦੋ ਕੋਸ਼ਿਸ਼ਾਂ ਵਿੱਚ ਅਸਫ਼ਲਤਾ ਦਾ ਸਾਹਮਣਾ ਕਰਨਾ ਪਿਆ ਸੀ ਪਰ ਆਖਿਰ ਤੀਸਰੀ ਵਾਰ ਸਫ਼ਲਤਾ ਮਿਲੀ। ਉਥੇ ਹੀ ਹੁਣ ਜੀਵਨਜੋਤ ਨੇ ਕਰੀਬ ਦੋ ਸਾਲ 'ਚ ਸਖ਼ਤ ਮਿਹਨਤ ਕਰਕੇ ਆਪਣੀ ਟ੍ਰੇਨਿੰਗ ਪੂਰੀ ਕੀਤੀ ਹੈ। ਹੁਣ ਜੀਵਨਜੋਤ ਦੀ ਸਫ਼ਲਤਾ ਅਤੇ ਅਫ਼ਸਰ ਬਣਨ 'ਤੇ ਮਾਤਾ-ਪਿਤਾ ਅਤੇ ਭਰਾ ਮਾਣ ਮਹਿਸੂਸ ਕਰ ਰਹੇ ਹਨ।