ਮਹਾਰਾਸ਼ਟਰ ਸਰਕਾਰ ਨੇ 'ਸਿੱਖ ਅਨੰਦ ਕਾਰਜ ਮੈਰਿਜ ਐਕਟ' ਕੀਤਾ ਲਾਗੂ
ਅੰਮ੍ਰਿਤਸਰ ਟਾਈਮਜ਼ ਬਿਊਰੋ
ਮੁੰਬਈ-ਮਹਾਰਾਸ਼ਟਰ ਸਰਕਾਰ ਨੇ 'ਸਿੱਖ ਅਨੰਦ ਕਾਰਜ ਮੈਰਿਜ ਐਕਟ' ਨੂੰ ਰਾਜ ਪੱਧਰ 'ਤੇ ਲਾਗੂ ਕਰਨ ਲਈ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ । ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਵਿਆਹਾਂ ਦੀ ਰਜਿਸਟਰੇਸ਼ਨ ਸਰਲ ਅਤੇ ਸਹਿਜ ਹੋ ਜਾਵੇਗੀ ਤੇ ਵਿਆਹ ਸਰਟੀਫਿਕੇਟ ਜਾਰੀ ਕਰਨ 'ਚ ਮੁਸ਼ਕਿਲ ਨਹੀਂ ਆਵੇਗੀ । ਇਸ ਦੌਰਾਨ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਦਾ ਸੂਬੇ 'ਚ ਅਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਧੰਨਵਾਦ ਕੀਤਾ ।











Comments (0)