ਆਈਏਐੱਸ ਤੇ ਆਈਪੀਐੱਸ ਦੀ ਦੇਵੇਗੀ ਕੋਚਿੰਗ :ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ ਟਾਈਮਜ਼
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਬੱਚਿਆਂ ਨੂੰ ਆਈਏਐੱਸ ਤੇ ਆਈਪੀਐੱਸ ਦੀ ਮੁਫ਼ਤ ਕੋਚਿੰਗ ਦੇਵੇਗੀ ਅਤੇ ਸੀਬੀਐੱਸਈ ਅਧੀਨ ਦੋ ਸਕੂਲ ਵੀ ਸਥਾਪਤ ਕਰੇਗੀ। ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇੇ ਦੱਸਿਆ ਕਿ ਅਜਿਹਾ ਇਕ ਮੁਫ਼ਤ ਕੋਚਿੰਗ ਸੈਂਟਰ ਖਾਲਸਾ ਕਾਲਜ ਪਟਿਆਲਾ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ,। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਮੁਫ਼ਤ ਕੋਚਿੰਗ ਸੈਂਟਰ ਵਿਚ ਆਈਏਐਸ ਅਤੇ ਆਈਪੀਐਸ ਵਿਚ ਮੈਰਿਟ ਦੇ ਆਧਾਰ ’ਤੇ 25 ਦੇ ਕਰੀਬ ਸਿੱਖ ਬੱਚਿਆਂ ਨੂੰ ਮੁਫਤ ਪੜ੍ਹਾਈ ਕਰਵਾਈ ਜਾਵੇਗੀ। ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਪਸਾਰ ਦੇ ਕਾਰਜਾਂ ਦੇ ਨਾਲ-ਨਾਲ ਵਿੱਦਿਆ ਦੇ ਖੇਤਰ ਵਿਚ ਨਵੀਆਂ ਅਤੇ ਵੱਡੀਆਂ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ।











Comments (0)