ਅਕਾਲੀ ਦਲ 'ਚ ਜਗਬੀਰ ਬਰਾੜ ਹੋਏ ਸ਼ਾਮਲ 

ਅਕਾਲੀ ਦਲ 'ਚ ਜਗਬੀਰ ਬਰਾੜ ਹੋਏ ਸ਼ਾਮਲ 

 *ਬਾਦਲ ਦਲ ਨੇ ਐਲਾਨਿਆ ਉਮੀਦਵਾਰ

ਅੰਮ੍ਰਿਤਸਰ ਟਾਈਮਜ਼ ਬਿਉਰੋ

ਜਲੰਧਰ: ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।  ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022 ਦੀਆਂ ਚੋਣਾਂ ਲਈ ਜਲੰਧਰ ਕੈਂਟ ਤੋਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ।