ਡਾ. ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ‘ਚਾਰ ਸਾਹਿਬਜ਼ਾਦੇ : ਲਾਇਫ਼ ਐਂਡ ਕੰਟਰੀਬਿਊਸ਼ਨ’ ਵਿਸ਼ੇ ’ਤੇ ਤਿਆਰ ਕੀਤੀ ਗਈ ਪੁਸਤਕ ਲੋਕ ਅਰਪਣ
ਅੰਮ੍ਰਿਤਸਰ ਟਾਈਮਜ਼ ਬਿਊਰੋ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 83ਵੀਂ ਇੰਡੀਅਨ ਹਿਸਟਰੀ ਕਾਂਗਰਸ ਅਰੰਭ ਹੋਈ ਜਿਸ ਵਿਚ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਜਗਦੀਪ ਕੰਬੋਜ ਗੋਲਡੀ (ਐਮ.ਐਲ.ਏ.) ਅਤੇ ਸ. ਗੁਰਲਾਲ ਸਿੰਘ (ਐਮ.ਐਲ.ਏ.) ਨੇ ਪ੍ਰੋ. ਹਰਬੰਸ ਸਿੰਘ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ(1961 ਦੇ ਪੰਜਾਬ ਐਕਟ ਨੰਬਰ 35 ਤਹਿਤ ਸਥਾਪਤ) ਦੇ ਮੁੱਖੀ ਡਾ.ਪਰਮਵੀਰ ਸਿੰਘ ਅਤੇ ਡਾ. ਕੁਲਵਿੰਦਰ ਸਿੰਘ ਵੱਲੋਂ ‘ਚਾਰ ਸਾਹਿਬਜ਼ਾਦੇ : ਲਾਇਫ਼ ਐਂਡ ਕੰਟਰੀਬਿਊਸ਼ਨ’ ਵਿਸ਼ੇ ’ਤੇ ਤਿਆਰ ਕੀਤੀ ਗਈ ਪੁਸਤਕ ਲੋਕ ਅਰਪਣ ਕੀਤੀ।

ਤਿੰਨ ਭਾਸ਼ਾਵਾਂ ਵਿਚ ਤਿਆਰ ਕੀਤੀ ਗਈ ਪੁਸਤਕ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਪਰਮਵੀਰ ਸਿੰਘ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੇ ਜੀਵਨ, ਯੋਗਦਾਨ ਅਤੇ ਸ਼ਹਾਦਤ ਸੰਬੰਧੀ ਬਹੁਤ ਘੱਟ ਜਾਣਕਾਰੀ ਮਿਲਦੀ ਹੈ। ਜਦੋਂ ਤੋਂ ਭਾਰਤ ਸਰਕਾਰ ਨੇ ਚਾਰ ਸਾਹਿਬਜ਼ਾਦਿਆਂ ਸੰਬੰਧੀ ਵੀਰ ਬਾਲ ਦਿਵਸ ਮਨਾਉਣਾ ਅਰੰਭ ਕੀਤਾ ਹੈ ਤਾਂ ਭਾਰਤ ਦੇ ਵਿਭਿੰਨ ਪ੍ਰਦੇਸਾਂ ਵਿਚ ਸਾਹਿਬਜ਼ਾਦਿਆਂ ਸੰਬੰਧੀ ਸਮਾਗਮ ਕਰਵਾਏ ਜਾ ਰਹੇ ਹਨ। ਕੁੱਝ ਰਾਜਾਂ ਵੱਲੋਂ ਇਸ ਨੂੰ ਵਿਸ਼ੇ ਵੱਜੋਂ ਪੜ੍ਹਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਭਾਵੇਂ ਕਿ ਪੰਜਾਬ ਦੇ ਲੋਕ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਯੋਗਦਾਨ ਸੰਬੰਧੀ ਭਰਪੂਰ ਜਾਣਕਾਰੀ ਰੱਖਦੇ ਹਨ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਸਮਾਗਮ ਭਰਪੂਰ ਸ਼ਰਧਾ, ਮਰਯਾਦਾ ਅਤੇ ਨਿਸ਼ਠਾ ਨਾਲ ਆਯੋਜਿਤ ਕੀਤੇ ਜਾਂਦੇ ਹਨ ਪਰ ਪੰਜਾਬ ਤੋਂ ਬਾਹਰ ਰਹਿਣ ਵਾਲੇ ਲੋਕ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਤਾਂ ਜਾਣਦੇ ਹਨ ਪਰ ਉਹਨਾਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਸੰਬੰਧੀ ਬਹੁਤੀ ਜਾਣਕਾਰੀ ਪ੍ਰਾਪਤ ਨਹੀਂ ਹੈ। ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤੀ ਗਈ ਇਸ ਪੁਸਤਕ ਵਿਚ ਡਾ. ਗੰਡਾ ਸਿੰਘ, ਸ਼ਮਸ਼ੇਰ ਸਿੰਘ ਅਸ਼ੋਕ, ਭਗਤ ਲਕਸ਼ਮਣ ਸਿੰਘ, ਪਿਆਰਾ ਸਿੰਘ ਪਦਮ, ਜਸਵੰਤ ਸਿੰਘ ਨੇਕੀ, ਡਾ. ਜਸਪਾਲ ਸਿੰਘ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਜਸਬੀਰ ਕੌਰ ਅਹੂਜਾ, ਗਿਆਨੀ ਬਲਵੰਤ ਸਿੰਘ ਕੋਠਾਗੁਰੂ ਆਦਿ ਸਮੇਤ 32 ਸਿੱਖ ਅਤੇ ਗੈਰ-ਸਿੱਖ ਵਿਦਵਾਨਾਂ ਦੇ ਖੋਜ ਭਰਪੂਰ ਲੇਖ ਸ਼ਾਮਲ ਕੀਤੇ ਗਏ ਹਨ ਤਾਂ ਕਿ ਸਾਹਿਬਜ਼ਾਦਿਆਂ ਸੰਬੰਧੀ ਸਹੀ ਜਾਣਕਾਰੀ ਪਾਠਕਾਂ ਤੱਕ ਪਹੁੰਚਾਈ ਜਾ ਸਕੇ।
ਇਸ ਮੌਕੇ ਪ੍ਰੋ. ਗੌਤਮ ਸੇਨ ਗੁਪਤਾ, ਪ੍ਰੋ. ਅਦਿਤਯ ਮੁਖਰਜੀ, ਪ੍ਰੋ. ਰਿਚਰਡ ਏਟਨ, ਪ੍ਰੋ. ਨਦੀਮ ਰਿਜ਼ਵੀ, ਪ੍ਰੋ. ਨਰਿੰਦਰ ਕੌਰ ਮੁਲਤਾਨੀ, ਪ੍ਰੋ. ਸੰਜੀਵ ਪੁਰੀ, ਸ. ਗੁਰਭੇਜ ਸਿੰਘ ਗੁਰਾਇਆ, ਮੁਹੰਮਦ ਇਦਰੀਸ ਆਦਿ ਸਮੇਤ ਕਾਨਫ਼ਰੰਸ ਵਿਚ ਸ਼ਾਮਲ ਹੋਣ ਆਏ ਭਾਰਤ ਦੀਆਂ ਵਿਿਭੰਨ ਯੂਨੀਵਰਸਿਟੀਆਂ ਦੇ ਵਿਦਵਾਨ ਅਤੇ 1000 ਤੋਂ ਵਧੇਰੇ ਡੈਲੀਗੇਟ ਸ਼ਾਮਲ ਸਨ।


Comments (0)