ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਲਈ ਛੁੱਟੀ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਲਈ ਛੁੱਟੀ
ਵੀਕੇ ਭਵਰਾ

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ਜਾਣ ਦੇ ਹਾਲ 'ਚ ਡੀਜੀਪੀ ਇੰਟੈਲੀਜੈਂਸ ਵੀਕੇ ਭਵਰਾ ਨੂੰ ਉਹਨਾਂ ਦੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ। ਦਿਨਕਰ ਗੁਪਤਾ 17 ਦਿਨਾਂ ਦੀ ਛੁੱਟੀ 'ਤੇ ਜਾ ਰਹੇ ਹਨ। ਉਨ੍ਹਾਂ 28 ਮਈ ਤੋਂ 13 ਜੂਨ ਤਕ ਵਿਦੇਸ਼ ਜਾਣ ਲਈ ਛੁੱਟੀ ਲਈ ਹੈ।

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮੁਤਾਬਕ ਡੀਜੀਪੀ ਦਿਨਕਰ ਗੁਪਤਾ ਦੀ ਗੈਰ ਹਾਜ਼ਰੀ ਵਿੱਚ ਡੀਜੀਪੀ ਇੰਟੈਲੀਜੈਂਸ ਵੀਕੇ ਭਵਰਾ ਨੂੰ ਵਾਧੂ ਸੇਵਾਵਾਂ ਨਿਭਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ-ਨਾਲ ਉਹ ਆਪਣੇ ਮੋਜੂਦਾ ਵਿਭਾਗ ਦਾ ਕੰਮ-ਕਾਜ ਵੀ ਵੇਖਣਗੇ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ