ਪੰਜਾਬ ਵਿੱਚ ਕਿਸਾਨ ਆਗੂਆਂ ਵੱਲੋਂ ਧਰਨਾ ਪ੍ਰਦਰਸ਼ਨ ਸ਼ੁਰੂ

ਪੰਜਾਬ ਵਿੱਚ ਕਿਸਾਨ ਆਗੂਆਂ ਵੱਲੋਂ ਧਰਨਾ ਪ੍ਰਦਰਸ਼ਨ ਸ਼ੁਰੂ

ਅੰਮ੍ਰਿਤਸਰ ਮਾਨਾ ਵਾਲਾ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਕੀਤਾ ਬੰਦ

ਪੰਜਾਬ ਦੇ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ : ਕਿਸਾਨ ਆਗੂ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ: ਹਰਿਆਣਾ ਦੇ ਸ਼ੰਭੂ ਅਤੇ ਖਨੋਰੀ ਬਾਰਡਰ ਤੇ ਇੱਕ ਸਾਲ ਦੇ ਕਰੀਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਕਿਸਾਨਾਂ ਨੂੰ ਦੇਰ ਰਾਤ ਪੁਲਿਸ ਵੱਲੋਂ ਖਦੇੜ ਦਿੱਤਾ ਗਿਆ ਅਤੇ ਵੱਡੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਜਿਸ ਦੇ ਰੋਸ ਵਜੋਂ ਅੰਮ੍ਰਿਤਸਰ ਮਾਨਾ ਵਾਲਾ ਟੋਲ ਪਲਾਜ਼ਾ ਤੇ ਦੇਰ ਰਾਤ ਹੀ ਕਿਸਾਨ ਆਗੂਆਂ ਵੱਲੋਂ ਪਹੁੰਚ ਕੇ ਟੋਲ ਪਲਾਜ਼ਾ ਬੰਦ ਕਰਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂ ਨੇ ਦੱਸਿਆ ਕਿ ਪੰਜਾਬ ਦੇ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਚੰਡੀਗੜ੍ਹ ਮੀਟਿੰਗ ਚ ਬੁਲਾ ਕੇ ਉਹਨਾਂ ਨੂੰ ਡਿਟੇਨ ਕਰ ਲਿਆ ਅਤੇ ਦੂਸਰੇ ਪਾਸੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਬੈਠੇ ਸ਼ੰਭੂ ਤੇ ਖਨੋਰੀ ਬਾਰਡਰ ਤੇ ਕਿਸਾਨਾਂ ਨੂੰ ਵੀਕਦੇੜ ਦਿੱਤਾ ਗਿਆ ਅਤੇ ਪੁਲਿਸ ਬਲ ਦਾ ਉਪਯੋਗ ਕਰਕੇ ਉੱਥੇ ਧੱਕੇਸ਼ਾਹੀ ਕੀਤੀ ਗਈ ਹੈ। ਜਿਸ ਦੇ ਰੋਸ ਵਜੋਂ ਹੁਣ ਉਹ ਮਾਨਾਵਾਲ ਟੋਲ ਪਲਾਜ਼ਾ ਤੇ ਪਹੁੰਚੇ ਹਨ ਅਤੇ ਅਨਮਿੱਥੇ ਸਮੇਂ ਲਈ ਇਹ ਟੋਲ ਪਲਾਜ਼ਾ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਹੁਣ ਪਿੰਡ ਪਿੰਡ ਗਲੀ ਗਲੀ ਕਿਸਾਨਾਂ ਦੇ ਵਿੱਚੋਂ ਰੋਸ ਜਾਗੂਗਾ ਅਤੇ ਵੱਡੇ ਰੋਡ ਬੰਦ ਕੀਤੇ ਜਾਣਗੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਅਗਰ ਜਰੂਰਤ ਪਈ ਤਾਂ ਆਉਣ ਵਾਲੇ ਸਮੇਂ ਵਿੱਚ ਰੇਲਾਂ ਬੰਦ ਕਰਕੇ ਵੀ ਪ੍ਰਦਰਸ਼ਨ ਕੀਤੇ ਜਾ ਸਕਦੇ ਹਨ।