ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਦਾ ਵੇਰਵਾ ਇਕੱਠਾ ਕਰਨ ਲੱਗੀ ਪੰਜਾਬ ਸਰਕਾਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿਚ ਫਸੇ ਹੋਏ ਪੰਜਾਬ ਦੇ ਵਿਦਿਆਰਥੀਆਂ ਨੂੰ ਵਾਪਸ ਪੰਜਾਬ ਲਿਆਉਣ ਦੇ ਪ੍ਰਬੰਧ ਕਰਨ ਲਈ ਚਾਰਾਜ਼ੋਈ ਸ਼ੁਰੂ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦਿਆਰਥੀ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਗਏ ਹੋਏ ਹਨ ਅਤੇ ਕੋਰੋਨਾਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਕਾਰਨ ਬਹੁਤ ਵਿਦਿਆਰਥੀ ਵਿਦੇਸ਼ਾਂ ਵਿਚ ਫਸੇ ਹੋਏ ਹਨ ਜੋ ਪੰਜਾਬ ਆਪਣੇ ਘਰਾਂ ਵੱਲ ਪਰਤਣਾ ਚਾਹੁੰਦੇ ਹਨ।
ਪੰਜਾਬ ਦੇ ਕੋਵਿਡ ਕੰਟਰੋਲ ਰੂਮ ਦੇ ਮੁਖੀ ਰਾਹੁਲ ਤਿਵਾਰੀ ਨੇ ਬੀਤੇ ਕਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਾ ਕਮਿਸ਼ਨਰਾਂ ਨੂੰ ਇਕ ਚਿੱਠੀ ਜਾਰੀ ਕਰਕੇ ਵਿਦੇਸ਼ਾਂ ਤੋਂ ਪੰਜਾਬ ਆਉਣ ਦੇ ਚਾਹਵਾਨ ਵਿਦਿਆਰਥੀਆਂ ਅਤੇ ਹੋਰ ਲੋਕਾਂ ਦੀ ਜਾਣਕਾਰੀ ਇਕੱਠੀ ਕਰਨ ਵਾਸਤੇ ਕਿਹਾ ਹੈ।
ਇਸ ਲਈ ਇਕ ਆਨਲਾਈਨ ਪ੍ਰੋਫਾਰਮਾ ਬਣਾਇਆ ਗਿਆ ਹੈ ਜਿਸ ਨੂੰ ਭਰਨਾ ਪਵੇਗਾ। ਇਹ ਪ੍ਰਫੋਰਮਾ ਸਰਕਾਰ ਵੱਲੋਂ ਜਾਰੀ ਕੀਤੇ ਇੰਟਰਨੈਟ ਲਿੰਕ 'ਤੇ ਜਾ ਕੇ ਭਰਿਆ ਜਾ ਸਕਦਾ ਹੈ।
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।











Comments (0)