ਕੀ ਸੈਸ਼ਨ ਵਿਚ ਹਿੱਸਾ ਲੈ ਸਕਣਗੇ ਅੰਮ੍ਰਿਤਪਾਲ ਸਿੰਘ ?

ਕੀ ਸੈਸ਼ਨ ਵਿਚ ਹਿੱਸਾ ਲੈ ਸਕਣਗੇ ਅੰਮ੍ਰਿਤਪਾਲ ਸਿੰਘ ?

 *ਕੇਂਦਰ ਨੇ ਹਾਈਕੋਰਟ ਨੂੰ ਦਿੱਤੀ  ਜਾਣਕਾਰੀ ਕਿ ਕਮੇਟੀ ਦਾ ਗਠਨ ਕੀਤਾ

*ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਕੀਤੀ ਮੁਲਤਵੀ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਦੀ ਮੰਗ ਵਾਲੀ ਪਟੀਸ਼ਨ ’ਤੇ  ਸੁਣਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ, ਜਿਸ ਵਿਚ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਾਖਲ ਕੀਤਾ ਹੈ।ਕੇਂਦਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਸਮੇਤ ਗ਼ੈਰਹਾਜ਼ਰ ਰਹਿਣ ਵਾਲੇ ਸਾਰੇ ਲੋਕ ਸਭਾ ਮੈਂਬਰਾਂ ਦੀਆਂ ਛੁੱਟੀਆਂ ਦੀਆਂ ਅਰਜ਼ੀਆਂ ਦੀ ਘੋਖ ਕਰਨ ਲਈ  ਇੱਕ ਕਮੇਟੀ ਦਾ ਗਠਨ ਕੀਤਾ ਹੈ।ਹੁਣ ਕਮੇਟੀ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰੇਗੀ। ਅੰਮ੍ਰਿਤਪਾਲ ਸਿੰਘ ਦੇ ਵਕੀਲ ਆਰ.ਐਸ.ਬੈਂਸ ਬਿਮਾਰ ਹੋਣ ਕਾਰਨ  ਪੇਸ਼ ਨਹੀਂ ਹੋ ਸਕੇ। ਅਦਾਲਤ ਤੋਂ ਬਹਿਸ ਲਈ ਸਮਾਂ ਮੰਗਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਦਿੱਤੇ ਜਵਾਬ ਨੂੰ ਰਿਕਾਰਡ ’ਤੇ ਲੈਂਦਿਆਂ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ ਹੈ। ਹੁਣ ਅਗਲੇ ਹਫ਼ਤੇ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ਵਿਚ   ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ।