ਰੈਪਰ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ
ਗੀਤ 25 ਪਿੰਡਾਂ ਨੂੰ ਲੈ ਕੇ ਸ਼ਿਕਾਇਤ ਦਰਜ
ਦੋਸ਼ ਲਗੇ ਕਿ ਗੀਤ ’ਵਿਚ ਔਰਤਾਂ ਖ਼ਿਲਾਫ਼ ਗਲਤ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਮਸ਼ਹੂਰ ਰੈਪਰ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੰਡੀਗੜ੍ਹ ਵਿਚ ਹਨੀ ਸਿੰਘ ਖ਼ਿਲਾਫ਼ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਗੀਤ 25 ਪਿੰਡਾਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਇਸ ਗੀਤ ’ਵਿਚ ਔਰਤਾਂ ਖ਼ਿਲਾਫ਼ ਗਲਤ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਗੀਤ ’ਤੇ ਇਤਰਾਜ਼ ਜਤਾਉਂਦੇ ਹੋਏ ਸ਼ਿਕਾਇਤਕਰਤਾ ਵੱਲੋਂ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਨੀ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਮੈਨੇਜਰ ਅਤੇ ਕਰੂ ਮੈਂਬਰਾਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।











Comments (0)