ਕੌਮੀ ਹੀਰੋ ਦੀਪ ਸਿੱਧੂ ਦੀ ਅੰਤਿਮ ਅਰਦਾਸ 'ਚ ਪੁਹੰਚੇ ਅਣਗਿਣਤ ਨੌਜਵਾਨ
ਬੱਚੇ ਅਤੇ ਬੀਬੀਆਂ ਨੇ ਅਖੇ ਭਾਵੁਕ ਕਰ ਦੇਣ ਵਾਲੇ ਬੋਲ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਸਿੱਖ ਕੌਮ ਦੇ ਕੌਮੀ ਹੀਰੋ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਵਾਲਿਆਂ ਨੂੰ ਗਹਿਰਾ ਸਦਮਾ ਲੱਗਿਆ ਹੈ। ਅੱਜ 24 ਫਰਵਰੀ ਨੂੰ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਈ, ਜਿਸ ’ਚ ਹਜਾਰਾਂ ਨੌਜਵਾਨਾਂ ਤੋਂ ਇਲਾਵਾ ਬੱਚੇ ਅਤੇ ਬੀਬੀਆਂ ਵੀ ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਇੱਥੇ ਪਹੁੰਚੀਆਂ।
ਇੱਥੇ ਪਹੁੰਚੀਆਂ ਬੀਬੀਆਂ ’ਚੋਂ ਬੀਬੀ ਰਮਨਦੀਪ ਕੌਰ ਨਾਰੰਗ ਨੇ ਦੀਪ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਕ ਸੂਰਮਾ ਸੀ। ਉਨ੍ਹਾਂ ਦੱਸਿਆ ਕਿ ਅਸੀਂ ਵੀਰ ਸਿੱਧੂ ਵਲੋਂ ਬਣਾਈ ਗਈ ‘ਵਾਰਿਸ ਪੰਜਾਬ ਜੱਥੇਬੰਦੀ’ ’ਚ ਪਹਿਲੇ ਦਿਨ ਤੋਂ ਹੀ ਸ਼ਾਮਲ ਸੀ ਅਤੇ ਅਸੀਂ ਉਨ੍ਹਾਂ ਵਲੋਂ ਚਲਾਈ ਗਈ ਇਸ ਸੰਸਥਾ ’ਤੇ ਅੱਗੇ ਵੀ ਪਹਿਰਾ ਦਿੰਦੇ ਰਹਾਂਗਾ। ਰਮਨਦੀਪ ਕੌਰ ਨੇ ਦੱਸਿਆ ਕਿ ਮੇਰੀ ਦੀਪ ਵੀਰ ਨਾਲ 23 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਆਖਰੀ ਮੁਲਾਕਾਤ ਹੋਈ ਸੀ ਅਤੇ ਉਸ ਤੋਂ ਬਾਅਦ ਸਾਰੀਆਂ ਮੀਟਿੰਗਾਂ ਆਨਲਾਈਨ ਹੀ ਹੋਈਆਂ। ਉਨ੍ਹਾਂ ਦੱਸਿਆ ਕਿ ਦੀਪ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਚਾਹੁੰਦਾ ਸੀ ਕਿ ਕਿਵੇਂ ਮੌਜੂਦਾ ਹਕੂਮਤਾਂ ਪੰਜਾਬ ਨੂੰ ਪੰਜਾਬੀਆਂ ਤੋਂ ਖੋਹ ਰਹੀਆਂ ਹਨ। ਉਹ ਸੱਚ ਅਤੇ ਹੱਕ ਦੀ ਲੜਾਈ ਨਾਲ ਜੁੜਿਆ ਹੋਇਆ ਸੀ।
ਡਾ.ਸੁਖਪ੍ਰੀਤ ਸਿੰਘ ਉਦੋਕੇ ਨੇ ਦੀਪ ਸਿੱਧੂ ਦੇ ਜੀਵਨ ਨਾਲ ਸਬੰਧਿਤ ਅਜਿਹੀਆਂ ਘਟਨਾਵਾਂ ਦਾ ਵਰਨਣ ਕੀਤਾ ਜਿਸ ਤੋਂ ਪਤਾ ਚੱਲਦਾ ਸੀ ਕਿ ਦੀਪ ਦੇ ਮਨ ਵਿੱਚ ਪਹਿਲਾਂ ਹੀ ਗੁਰਬਾਣੀ ਪ੍ਰਤੀ ਪਿਆਰ ਅਤੇ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਦਰਦ ਛੁਪਿਆ ਹੋਇਆ ਸੀ ।ਇਸ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਤੋਂ ਭੇਜੇ ਗਏ ਸੋਕ ਸੰਦੇਸ਼ ਵੀ ਮੰਚ 'ਤੇ ਪੜ੍ਹੇ ਗਏ । ਪੰਥਕ ਸਿੱਖ ਸ਼ਖ਼ਸੀਅਤਾਂ ਦੁਆਰਾ ਦੀਪ ਸਿੱਧੂ ਦੇ ਪਰਿਵਾਰ ਨੂੰ ਸਿਰੋਪਾਓ ਭੇਟ ਕੀਤਾ ਗਿਆ ।











Comments (0)