ਪੰਜਾਬ ਸੂਬੇ ਦੇ ਸਰਕਾਰੀ ਦਫਤਰਾਂ 'ਚੋਂ ਹਟਾਈ ਗਈ ਸ਼ੇਰ-ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ

ਪੰਜਾਬ ਸੂਬੇ ਦੇ ਸਰਕਾਰੀ ਦਫਤਰਾਂ 'ਚੋਂ ਹਟਾਈ ਗਈ ਸ਼ੇਰ-ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ

ਪਾਰਟੀ ਦੇ ਨੁਮਾਇੰਦੇ ਸਿੱਖ ਇਤਿਹਾਸ ਤੋਂ ਜਾਣੂ ਨਹੀਂ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ : ਪੰਜਾਬ ਸੂਬੇ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਬਦਲਾਅ ਦਾ ਦੌਰ ਸ਼ੁਰੂ ਕਰ ਦਿੱਤਾ ਹੈ । ਆਪ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਕੀਤਾ ਬਦਲਾਅ  ਜੋ ਸਿੱਖ ਚਿੰਤਕਾਂ ਵੱਲੋਂ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਉਹ ਹੈ ਸਰਕਾਰੀ ਦਫ਼ਤਰਾਂ 'ਚੋਂ ਖ਼ਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਉਣਾ । ਜਦੋਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਸਰਕਾਰੀ ਦਫ਼ਤਰਾਂ ਵਿੱਚ  ਬਾਬਾ ਸਾਹਿਬ ਤੇ ਭਗਤ ਸਿੰਘ ਦੀ ਫੋਟੋ ਲਾਈ ਜਾਵੇਗੀ ਪਰ ਉਸ ਸਮੇਂ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਸੀ ਕਿ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਲਾ ਦਿੱਤੀ ਜਾਵੇਗੀ ।

ਇਸ ਗੱਲ ਦੀ ਸਪਸ਼ਟਤਾ ਅੱਜ ਉਸ ਸਮੇਂ ਹੋਈ ਜਦੋਂ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿਚ ਬਾਬਾ ਸਾਹਿਬ ਤੇ ਭਗਤ ਸਿੰਘ ਦੀ ਫੋਟੋ ਲੱਗੀ ਹੋਈ ਸੀ ਪਰ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ  ਨਹੀਂ ਸੀ । ਜੇਕਰ ਇਹ ਆਮ ਆਦਮੀ ਪਾਰਟੀ ਵੱਲੋਂ ਇਕ ਭੁੱਲ ਹੈ ਤਾਂ ਇਸ ਗੱਲ ਦਾ ਕਿਆਸ ਲਾਇਆ ਜਾ ਸਕਦਾ ਹੈ ਕਿ ਪਾਰਟੀ ਦੇ ਨੁਮਾਇੰਦੇ ਸਿੱਖ ਇਤਿਹਾਸ ਤੋਂ ਜਾਣੂ ਨਹੀਂ ਹਨ ਇਸ ਲਈ ਹੋ ਸਕਦਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਸਰਕਾਰੀ ਦਫਤਰਾਂ ਵਿਚ ਦੁਬਾਰਾ ਲਾ ਦੇਣ ਪਰ ਜੇਕਰ ਇੰਝ ਨਾ ਹੋਇਆ ਤਾਂ ਇਹ ਇਕ ਚਿੰਤਾ ਦਾ ਵਿਸ਼ਾ ਹੈ ਕਿ ਆਉਣ ਵਾਲਾ ਸਮਾਂ ਸਿੱਖ ਰਾਜ ਦੇ ਲਈ ਕਿਹੋ ਜਿਹਾ ਹੋਵੇਗਾ । ਇਸ ਤੋਂ ਵੀ ਵੱਧ ਚਿੰਤਾ ਦਾ ਵਿਸ਼ਾ ਇਹ ਹੈ ਕਿ ਜੇਕਰ ਪੰਜਾਬ ਦੇ ਸਕੂਲੀ ਸਿਲੇਬਸ ਵਿਚ ਵੀ ਬਦਲਾਅ ਕੀਤਾ ਗਿਆ ਤਾਂ ਸਿੱਖ ਇਤਿਹਾਸ ਨੂੰ ਕਿੰਨੀ ਕੁ ਜਗ੍ਹਾ ਮਿਲੇਗੀ  ।