ਸ੍ਰੋਮਣੀ ਕਮੇਟੀ ਅਕਾਲ ਤਖਤ ਨਾਲ ਟਕਰਾਅ ਦੀ ਨੀਤੀ ਤਿਆਗੇ : ਵਡਾਲਾ

ਸ੍ਰੋਮਣੀ ਕਮੇਟੀ ਅਕਾਲ ਤਖਤ ਨਾਲ ਟਕਰਾਅ ਦੀ ਨੀਤੀ ਤਿਆਗੇ : ਵਡਾਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ: ਕਮੇਟੀ ਦੇ ਸੀਨੀਅਰ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਪਸ਼ਟ ਕੀਤਾ ਹੈ ਕਿ ਐੱਸਜੀਪੀਸੀ ਟਕਰਾਅ ਦੀ ਨੀਤੀ ਅਪਣਾ ਰਹੀ ਹੈ, ਅਧਿਕਾਰਾਂ ਲੜਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਤਾਕਤ ਸਰਬਉੱਚ ਹੈ, ਇਸ ਨੂੰ ਘੇਰੇ ’ਚ ਬੰਨ੍ਹ ਕੇ ਨਹੀਂ ਰੱਖਿਆ ਜਾ ਸਕਦੈ, ਇਸ ਦੇ ਅਧਿਕਾਰ ਤੇ ਘੇਰੇ ਵਿਸ਼ਵ ਪੱਧਰੀ ਹਨ। ਸਿੱਖ ਕੌਮ ਸ੍ਰੀ ਅਕਾਲ ਤਖ਼ਤ ਦੇ ਹਰ ਆਦੇਸ਼ ਨੂੰ ਮੰਨਦੀ ਹੈ। ਇਸ ਦੇ ਅੱਗੇ ਗੁਰਦੁਆਰਾ ਐਕਟ ਜਾਂ ਐੱਸਜੀਪੀਸੀ ਦੀ ਕੋਈ ਵਿਚਾਰਧਾਰਾ ਮਾਅਨੇ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਭਗੌੜਾ ਪਾਰਟੀ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ੇ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਧਾਮੀ ਨੂੰ ਇਸ ਸੱਤ ਮੈਂਬਰੀ ਕਮੇਟੀ ਦੀ ਅਗਵਾਈ ਕਰਨੀ ਚਾਹੀਦੀ ਹੈ।