ਭਾਈ ਮਹਿਲ ਸਿੰਘ ਬੱਬਰ ਦੀ ਯਾਦ ਵਿੱਚ ਯੂਕੇ ਸਮੈਦਿਕ ਗੁਰਦੁਆਰਾ ਸਾਹਿਬ ਵਿਖੇ ਹੋਇਆ ਵਿਸ਼ੇਸ਼ ਸਮਾਗਮ

ਭਾਈ ਮਹਿਲ ਸਿੰਘ ਬੱਬਰ ਦੀ ਯਾਦ ਵਿੱਚ ਯੂਕੇ ਸਮੈਦਿਕ ਗੁਰਦੁਆਰਾ ਸਾਹਿਬ ਵਿਖੇ ਹੋਇਆ ਵਿਸ਼ੇਸ਼ ਸਮਾਗਮ

 ਯੂਕੇ ਦੀਆਂ ਸਿੱਖ ਜਥੇਬੰਦੀਆਂ ਵਲੋਂ ਪਾਕਿਸਤਾਨ ਵਿੱਚ ਅਕਾਲ ਚਲਾਣਾ ਕਰ ਗਏ ਜੁਝਾਰੂ "ਜਲਾਵਤਨੀ ਯੋਧੇ" ਕਰਾਰ  

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 7 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਵਿੱਚ ਆਜ਼ਾਦ ਸਿੱਖ ਰਾਜ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਅਤੇ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਅਕਾਲ ਚਲਾਣਾ ਕਰ ਗਏ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਵਿੱਚ ਵਿਸ਼ੇਸ਼ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪਾਕਿਸਤਾਨ ਵਿੱਚ ਅਕਾਲ ਚਲਾਣਾ ਕਰ ਗਏ ਭਾਈ ਮਹਿਲ ਸਿੰਘ ਬੱਬਰ ਜਨਰਲ ਸਕੱਤਰ ਬੱਬਰ ਖਾਲਸਾ ਇੰਟਰਨੈਸ਼ਨਲ, ਭਾਈ ਬਲਵੀਰ ਸਿੰਘ ਸੰਧੂ ਅਕਾਲ ਫੈਡਰੇਸ਼ਨ, ਭਾਈ ਲਖਬੀਰ ਸਿੰਘ ਰੋਡੇ ਮੁਖੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਬੀਬੀ ਚਰਨਜੀਤ ਕੌਰ ਜੰਮੂ ਸਿੰਘਣੀ ਭਾਈ ਰਣਜੀਤ ਸਿੰਘ ਨੀਟਾ ਜੰਮੂ ਅਤੇ ਭਾਈ ਗਜਿੰਦਰ ਸਿੰਘ ਦਲ ਖਾਲਸਾ ਨੂੰ ਖਾਲਿਸਤਾਨੀ ਜਲਾਵਤਨੀ ਯੋਧਿਆਂ ਦਾ ਖਿਤਾਬ ਦਿੱਤਾ ਗਿਆ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਵਲੋਂ ਪੇਸ਼ ਕੀਤੇ ਗਏ ਇਸ ਪ੍ਰਸਤਾਵ ਨੂੰ ਸਿੱਖ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨ ਕੀਤਾ । ਸਮਾਗਮ ਨੂੰ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਭਾਈ ਕੁਲਦੀਪ ਸਿੰਘ ਦਿਉਲ, ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ਨ ਯੂਕੇ ਦੇ ਕੋਆਰਡੀਨੇਟਰ ਭਾਈ ਜੋਗਾ ਸਿੰਘ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਕੁਲਦੀਪ ਸਿੰਘ ਚਹੇੜੂ, ਸ਼੍ਰੋਮਣੀ ਅਕਾਲੀ ਦਲ ਯੂਕੇ ਦੇ ਪ੍ਰਧਾਨ ਭਾਈ ਗੁਰਦੇਵ ਸਿੰਘ ਚੋਹਾਨ, ਸਿੱਖ ਫੈਡਰੇਸ਼ਨ ਯੂਕੇ ਦੇ ਆਗੂ ਭਾਈ ਜਤਿੰਦਰ ਸਿੰਘ ਬਾਸੀ, ਭਾਈ ਸੁਖਵਿੰਦਰ ਸਿੰਘ ਪੱਡਾ, ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਮੰਤਰੀ ਭਾਈ ਗੁਰਮੇਜ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਦੇ ਆਗੂ ਭਾਈ ਰਜਿੰਦਰ ਸਿੰਘ ਚਿੱਟੀ, ਗੁਰਦਵਾਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦਾ ਸਾਬਕਾ ਪ੍ਰਧਾਨ ਭਾਈ ਰਾਜਮਨਵਿੰਦਰ ਸਿੰਘ ਕੰਗ (ਰਾਜਾ ਕੰਗ), ਧਰਮਯੁੱਧ ਜਥਾ ਦਮਦਮੀ ਟਕਸਾਲ (ਯੂਕੇ) ਦੇ ਆਗੂ ਭਾਈ ਬਲਵਿੰਦਰ ਸਿੰਘ ਵੁਲਵਰਹੈਂਪਟਨ, 

ਸਿੱਖਸ ਫਾਰ ਜਸਟਿਸ ਦੇ ਆਗੂ ਭਾਈ ਦੁਪਿੰਦਰਜੀਤ ਸਿੰਘ, ਬੱਬਰ ਅਕਾਲੀ ਆਰਗੇਨਾਈਜਸ਼ਨ ਦੇ ਭਾਈ ਹਰਵਿੰਦਰ ਸਿੰਘ, ਗੁਰੂ ਨਾਨਕ ਗੁਰਦਵਾਰਾ ਵੈਸਟ ਬਰਾਮਿਚ ਦੀ ਪ੍ਰਬੰਧਕ ਕਮੇਟੀ ਦੇ ਭਾਈ ਕੁਲਦੀਪ ਸਿੰਘ ਨਿਹੰਗ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਭਾਈ ਮਹਿਲ ਸਿੰਘ ਬੱਬਰ ਦੀ ਕੁਰਬਾਨੀ ਅਤੇ ਦ੍ਰਿੜਤਾ ਨੂੰ ਸਿੱਜਦਾ ਕੀਤਾ । ਸਮਾਗਮ ਦੌਰਾਨ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰ ਵਾਸਤੇ ਭਾਈ ਜੋਗਾ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਭਾਈ ਮਹਿਲ ਸਿੰਘ ਬੱਬਰ ਦੇ ਅੰਤਮ ਸਸਕਾਰ ਮੌਕੇ ਪਹਿਨੇ ਹੋਏ ਕੜੇ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ ਤਦ ਸਮਾਗਮ ਵਿੱਚ ਭਾਵੁਕਤਾ ਛਾਅ ਗਈ ਸੀ । ਜ਼ਿਕਰਯੋਗ ਹੈ ਕਿ ਭਾਈ ਮਹਿਲ ਸਿੰਘ ਬੱਬਰ ਜੋ ਕਿ ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ ਦੇ ਵੱਡੇ ਭਰਾਤਾ ਸੀ ਅਤੇ ਲੰਬੇ ਅਰਸੇ ਤੋਂ ਭਾਰਤ ਦੇ ਗਵਾਂਡੀ ਮੁਲਕ ਪਾਕਿਸਤਾਨ ਵਿੱਚ ਜਲਾਵਤਨੀ ਦੀ ਜਿੰਦਗੀ ਬਤੀਤ ਕਰਦੇ ਹੋਏ ਖਾਲਿਸਤਾਨ ਦੇ ਚੱਲ ਰਹੇ ਸੰਘਰਸ਼ ਵਾਸਤੇ ਯਤਨਸ਼ੀਲ ਸਨ। ਭਾਈ ਮਹਿਲ ਸਿੰਘ ਬੱਬਰ ਨੇ ਏਅਰ ਫੋਰਸ ਵਿੱਚ ਆਪਣੀ ਇੰਜੀਨੀਅਰਿੰਗ ਦੀ ਨੌਕਰੀ ਤਿਆਗ ਕੇ ਸਿੱਖ ਕੌਮ ਦੇ ਗਲੋਂ ਗੁਲਾਮੀ ਲਾਹੁਣ ਵਾਸਤੇ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਅਤੇ ਆਖਰੀ ਦਮ ਤੱਕ ਆਪਣੇ ਨਿਸ਼ਾਨੇ ਪ੍ਰਤੀ ਦ੍ਰਿੜ ਰਹੇ ਭਾਰਤ ਸਰਕਾਰ ਮੂਹਰੇ ਗੋਡੇ ਨਹੀਂ ਟੇਕੇ । ਭਾਰਤ ਸਰਕਾਰ ਵਲੋਂ ਅਤਿ ਲੋੜੀਂਦੇ ਸਿੱਖ ਖਾੜਕੂਆ ਦੀ ਸੂਚੀ ਵਿੱਚ ਸ਼ਾਮਲ ਭਾਈ ਮਹਿਲ ਸਿੰਘ ਨੇ ਪਾਕਿਸਤਾਨ ਵਿੱਚ ਰਹਿ ਕੇ ਜਿੱਥੇ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਸੇਵਾਵਾਂ ਨਿਭਾਈਆਂ ਉੱਥੇ ਖਾਲਿਸਤਾਨ ਦੇ ਸੰਘਰਸ਼ ਨੂੰ ਪਾਕਿਸਤਾਨ ਦੇ ਰੇਡੀਓ ਤੇ " ਪੰਜਾਬੀ ਦਰਬਾਰ " ਨਾਮਕ ਪ੍ਰੋਗਰਾਮ ਨਾਲ ਸਿੱਖ ਕੌਮ ਨੂੰ ਜਾਗਰੂਕ ਕੀਤਾ। ਇਹ ਪ੍ਰੋਗਰਾਮ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਅਤੇ ਭਾਈ ਮਹਿਲ ਸਿੰਘ ਬੱਬਰ ਦੀ ਵਿਸ਼ੇਸ਼ ਭੂਮਿਕਾ ਨਾਲ ਕਈ ਸਾਲ ਚੱਲਦਾ ਰਿਹਾ ਸੀ । ਜਿਸ ਪ੍ਰੋਗਰਾਮ ਨੂੰ ਭਾਰਤ ਸਰਕਾਰ ਦੇ ਕਰਿੰਦਆਂ ਨੇ ਤੋਪ ਦੇ ਗੋਲੇ ਨਾਲੋਂ ਵੀ ਖਤਰਨਾਕ ਆਖਿਆ ਸੀ ।