ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 8 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਗਿਆਨੀ ਟੇਕ ਸਿੰਘ ਧਨੌਲਾ ਵੀ ਹਾਜਰ ਰਹੇ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੂੰ ਮਿਲਕੇ ਉਨ੍ਹਾਂ ਨੂੰ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਦੇ ਸਾਂਝੇ ਯਤਨਾਂ ਨਾਲ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਕੇ ਕੱਢੀ ਜਾ ਰਹੀ ਸ਼ਹੀਦੀ ਜਾਗਰੂਕਤਾ ਯਾਤਰਾ ਦੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਜੀ ਨੂੰ ਯਾਤਰਾ ਦੀ ਸ਼ੁਰੂਆਤ ਸਮੇ ਹਾਜਰ ਰਹਿ ਕੇ ਯਾਤਰਾ ਸ਼ੁਰੂ ਕਰਵਾਉਣ ਦੀ ਬੇਨਤੀ ਵੀ ਕੀਤੀ।
ਇਸ ਮੌਕੇ ਸਰਦਾਰ ਸੋਹੀ ਦੇ ਨਾਲ ਜਨਰਲ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮਾਨਵਿੰਦਰ ਸਿੰਘ ਅਤੇ ਜਸਬੀਰ ਸਿੰਘ ਧਾਮ ਵੀ ਹਾਜ਼ਰ ਸਨ।











Comments (0)