ਸਿੱਖ ਜਥੇਬੰਦੀਆਂ ਵੱਲੋਂ ਯੂਨੀਫਾਰਮ ਸਿਵਲ ਕੋਡ ਮੁੱਢੋਂ ਰੱਦ
ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, “ਅਕਾਲੀ ਦਲ ਨੇ ਹਮੇਸ਼ਾ ਸਾਰੇ ਦੇਸ਼ ਵਿਚ ਇਕਸਾਰ ਸਿਵਲ ਕੋਡ (ਯੂ ਸੀ ਸੀ) ਲਾਗੂ ਕਰਨ ਦਾ ਵਿਰੋਧ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਕਾਨੂੰਨ ਨਾਲ ਬਹੁਤ ਸਾਰੇ ਸੂਬਾਈ ਸੱਭਿਆਚਾਰ ਪ੍ਰਭਾਵਿਤ ਹੋਣਗੇ। ਧਾਮੀ ਨੇ ਕਿਹਾ, “ਖ਼ਾਲਸੇ ਦੀ ਹਸਤੀ ਆਜ਼ਾਦ ਹੈ। ਇਸ ਉਪਰ ਕੋਈ ਕੋਡ ਲਾਗੂ ਨਹੀਂ ਹੁੰਦਾ ਅਤੇ ਖ਼ਾਲਸੇ ਦਾ ਆਪਣਾ ਕੋਡ ਹੈ, ਜੋ ਗੁਰੂ ਸਾਹਿਬ ਨੇ ਬਖਸ਼ਿਆ ਹੈ। ਯੂਸੀਸੀ ਬਾਰੇ ਮੈਂ ਸਮਝਦਾ ਕਿ ਏਥੇ ਵੱਖ-ਵੱਖ ਸਟੇਟਾਂ ਹਨ ਅਤੇ ਉਨ੍ਹਾਂ ਦਾ ਆਪਣਾ ਸੱਭਿਆਚਾਰ ਹੈ।ਧਾਮੀ ਮੁਤਾਬਕ, “ਜੇਕਰ ਕੋਈ ਧੱਕਾ ਹੋਵੇਗਾ ਤਾਂ ਇਸ ਨਾਲ ਸਾਡੀਆਂ ਰਵਾਇਤਾਂ ਅਤੇ ਸੱਭਿਆਚਾਰ ਵੀ ਖਤਮ ਹੋ ਜਾਣਗੇ। ਅਸੀਂ ਤਾਂ ਇਸ ਦੇ ਸਵਾਲ ਬਾਰੇ ਲਿਖ ਕੇ ਭੇਜਿਆ ਸੀ ਕਿ ਇਹ ਲਾਗੂ ਨਾ ਕੀਤਾ ਜਾਵੇ।”
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਪਰਮਜੀਤ ਸਿੰਘ ਸਰਨਾ ਸਰਨਾ ਅਤੇ ਮਨਜੀਤ ਸਿੰਘ ਜੀਕੇ ਨੇ ਯੂਨੀਫਾਰਮ ਸਿਵਲ ਕੋਡ ਦਾ ਵਿਰੋਧ ਕਰਦਿਆਂ ਇਸ ਨੂੰ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰਾਰ ਦਿੱਤਾ।
ਜੀਕੇ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਿੱਖਾਂ ਲਈ ਕੋਈ ਪਰਸਨਲ ਲਾਅ ਨਹੀਂ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਿੱਖ ਪਰਸਨਲ ਲਾਅ ਬਣਾਉਣ ਲਈ ਤੁਰੰਤ ਵਿਦਵਾਨਾਂ ਦੀ ਕਮੇਟੀ ਬਣਾਉਣੀ ਚਾਹੀਦੀ ਹੈ। ਉਸ ਤੋਂ ਬਾਅਦ ਸਿੱਖ ਪਰਸਨਲ ਲਾਅ ਲਾਗੂ ਕਰਨ ਲਈ ਸਰਕਾਰ ‘ਤੇ ਦਬਾਅ ਬਣਾਇਆ ਜਾਵੇ। ਹੁਣ ਤੱਕ ਸੰਵਿਧਾਨ ਵਿੱਚ ਸਾਨੂੰ ਹਿੰਦੂ ਧਰਮ ਦਾ ਹਿੱਸਾ ਮੰਨ ਕੇ ਸਾਡੇ ਉੱਤੇ ਹਿੰਦੂ ਪਰਸਨਲ ਲਾਅ ਲਾਗੂ ਹੈ।
ਬੇਸ਼ੱਕ ਸਿੱਖ ਜੋੜੇ ਦਾ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦਾ ਹੈ ਪਰ ਉਹਦਾ ਤਲਾਕ ਹਿੰਦੂ ਮੈਰਿਜ ਐਕਟ ਤਹਿਤ ਹੁੰਦਾ ਹੈ। ਜਦਕਿ ਸਾਡੀਆਂ ਸਾਰੀਆਂ ਰਸਮਾਂ ਦੂਜੇ ਧਰਮਾਂ ਨਾਲੋਂ ਵੱਖਰੀਆਂ ਹਨ।












Comments (0)