ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਦੀ ਯਾਦ 'ਚ  ਸ਼ਰਧਾਂਜਲੀ ਸਮਾਗਮ 5 ਜੁਲਾਈ ਨੂੰ ਹੋਣਗੇ: ਬਾਬਾ ਹਰਦੀਪ ਸਿੰਘ 

ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਦੀ ਯਾਦ 'ਚ  ਸ਼ਰਧਾਂਜਲੀ ਸਮਾਗਮ 5 ਜੁਲਾਈ ਨੂੰ ਹੋਣਗੇ: ਬਾਬਾ ਹਰਦੀਪ ਸਿੰਘ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਬਲਕਰਨ ਸਿੰਘ ਡੱਬਵਾਲੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਲ ਖਾਲਸਾ ਦੇ ਬਾਨੀ ਸਰਦਾਰ ਗਜਿੰਦਰ ਸਿੰਘ ਜੀ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਜੀ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਸ਼ਰਧਾਂਜਲੀ ਸਮਾਗਮ ਮਨਾਇਆ ਜਾ ਰਿਹਾ ਹੈ। ਉਹਨਾਂ ਦਸਿਆਂ ਕਿ 3 ਜੁਲਾਈ 2025 ਦਿਨ ਵੀਰਵਾਰ ਨੂੰ ਗੁਰਦਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ  ਵਿਖ਼ੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾ-ਆਰੰਭ ਕੀਤੇ ਜਾਣਗੇ ਅਤੇ 5 ਜੁਲਾਈ 2025 ਦਿਨ ਸ਼ਨੀਵਾਰ ਨੂੰ ਸੁਬਹਾ 8 ਵਜੇ ਦੇ ਕਰੀਬ ਭੋਗ ਪਾਏ ਜਾਣਗੇ। ਸਿੱਖ ਆਗੂਆਂ ਨੇ ਸਰਬੱਤ ਸਿੱਖ ਸੰਗਤਾਂ ਨੂੰ ਅਪੀਲ ਕੀਤੀ  ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰੀਆਂ ਭਰੀਏ ਅਤੇ ਸ਼ਹੀਦਾਂ ਨੂੰ ਨਤ-ਮਸਤਕ ਹੋਈਏ । ਇਸ ਮੌਕੇ ਉਹਨਾਂ ਦੇ ਨਾਲ ਪੱਤਰਕਾਰ ਭਾਈ ਬਲਜਿੰਦਰ ਸਿੰਘ ਕੋਟਭਾਰਾ, ਡਾ ਬਲਜਿੰਦਰ ਸਿੰਘ ਪੂਹਲਾ, ਭਾਈ ਜੀਵਨ ਸਿੰਘ ਗਿੱਲ ਕਲਾਂ ਜਿਲਾ ਪ੍ਰਧਾਨ ਦਲ ਖਾਲਸਾ, ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ, ਬਾਬਾ ਭਗਵਾਨ ਸਿੰਘ ਸੰਧੂ ਖੁਰਦ, ਬਾਬਾ ਪਾਲਾ ਸਿੰਘ, ਭਾਈ ਪ੍ਰਦੀਪ ਸਿੰਘ ਭਾਗੀ ਬਾਂਦਰ, ਤੇਜਾ ਸਿੰਘ ਲਹਿਰਾ ਮੁਹੱਬਤ ਵੀ ਹਾਜ਼ਰ ਸਨ ।