ਪੰਜਾਬ ਵਿੱਚ ਕਿਹੜੇ ਹੁਣ ਕਿਹੜੇ ਗੈਂਗਸਟਰ ਸਰਗਰਮ

ਪੰਜਾਬ ਵਿੱਚ ਕਿਹੜੇ ਹੁਣ ਕਿਹੜੇ ਗੈਂਗਸਟਰ ਸਰਗਰਮ

ਆਪ ਸਰਕਾਰ ਦਾਅਵਾ ਕਰਦੀ ਹੈ ਕਿ ਉਹ ਗੈਂਗਸਟਰ ਦੀਆਂ ਗਤੀਵਿਧੀਆਂ ਨੂੰ ਰੋਕਣ ਵਿੱਚ ਕਾਮਯਾਬ ਰਹੀ ਹੈ।

ਉਨ੍ਹਾਂ ਵਿੱਚੋਂ ਬਹੁਤੇ ਜਾਂ ਤਾਂ ਮਾਰੇ ਗਏ ਜਾਂ ਗ੍ਰਿਫਤਾਰ ਕੀਤੇ ਗਏ ਹਨ ਜਾਂ ਫਿਰ ਉਹ ਦੂਜੇ ਸੂਬਿਆਂ ਵਿੱਚ ਭੱਜ ਗਏ ਹਨ।ਪਰ ਤਾਜ਼ਾ ਘਟਨਾਵਾਂ ਤੋਂ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਗੈਂਗਸਟਰ ਕਾਫ਼ੀ ਸਰਗਰਮ ਹਨ।ਸਿੱਧੂ ਮੂਸੇਵਾਲਾ ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸਨ। 29 ਮਈ 2022 ਨੂੰ ਉਨ੍ਹਾਂ ਦਾ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਕੁਝ ਹਮਲਾਵਰਾਂ ਵੱਲੋਂ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪਰ ਉਸ ਦੇ ਪ੍ਰਮੁੱਖ ਕਾਤਲ ਅਜੇ ਤੱਕ ਗ੍ਰਿਫਤਾਰ ਨਹੀਂ ਹੋਏ।ਬੀਤੇ ਸਮੇਂ ਦੌਰਾਨ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਘਟਨਾਵਾਂ ਨੇ ਪੰਜਾਬ ਦੇ ਸਮੁੱਚੇ ਮਾਹੌਲ ਨੂੰ ਗਮਗੀਨ ਕੀਤਾ ਸੀ।

ਪੁਲਿਸ ਅਧਿਕਾਰੀਆਂ ਮੁਤਾਬਕ ਪੰਜਾਬ ਵਿੱਚ ਕੁੱਲ 40 ਦੇ ਕਰੀਬ ਗਿਰੋਹ ਹਨ, ਜਿਨ੍ਹਾਂ ਵਿੱਚੋਂ 7-8 ਗਿਰੋਹ ਕਾਫੀ ਸਰਗਰਮ ਹਨ ਅਤੇ 3-4 ਅਜਿਹੇ ਹਨ ਜੋ ਸਭ ਤੋਂ ਵੱਧ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ।

ਪੁਲਿਸ ਸੂਤਰਾਂ ਅਨੁਸਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ

ਇਹ ਸਭ ਤੋਂ ਵੱਧ ਸਰਗਰਮ ਗਿਰੋਹਾਂ ਵਿੱਚੋਂ ਇੱਕ ਹੈ।ਪੁਲਿਸ ਅਨੁਸਾਰ ਗੋਲਡੀ ਬਰਾੜ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਉਹ ਉੱਥੋਂ ਗੈਂਗ ਚਲਾ ਰਿਹਾ ਹੈ ਜਦਕਿ ਲਾਰੈਂਸ ਜੇਲ੍ਹ ਵਿੱਚ ਹੈ।ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ 'ਤੇ ਸ਼ੱਕ ਹੈ। ਬਿਸ਼ਨੋਈ ਗੈਂਗ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਕੰਮ ਕਰਦਾ ਹੈ।"

ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਾਥੀ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਦੋ ਪੁਰਾਣੇ ਮਾਮਲਿਆਂ ਵਿੱਚ ਇੰਟਰਪੋਲ ਵੱਲੋਂ ਗੋਲਡੀ ਬਰਾੜ ਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਜਾ ਚੁਕਾ ਹੈ।ਲਾਰੈਂਸ ਅਤੇ ਗੋਲਡੀ ਦੋਵੇਂ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਰਾਜਨੀਤੀ ਨਾਲ ਜੁੜੇ ਹੋਏ ਹਨ।ਲਾਰੈਂਸ ਅਬੋਹਰ ਦਾ ਰਹਿਣ ਵਾਲਾ ਹੈ ਅਤੇ ਡੀਏਵੀ ਕਾਲਜ ਵਿੱਚ ਪੜ੍ਹਦਾ ਰਿਹਾ ਹੈ।ਪੁਲਿਸ ਅਧਿਕਾਰੀਆਂ ਦਾ ਇਲਜ਼ਾਮ ਹੈ ਕਿ 2015 ਤੋਂ ਜੇਲ੍ਹ ਵਿੱਚ ਹੋਣ ਦੇ ਬਾਵਜੂਦ, ਉਹ ਫ਼ੋਨ ਅਤੇ ਸੋਸ਼ਲ ਮੀਡੀਆ 'ਤੇ ਆਪਣੇ ਸਾਥੀਆਂ ਨਾਲ ਸੰਪਰਕ ਕਾਇਮ ਰੱਖਦਾ ਰਿਹਾ ਹੈ।ਹਾਲਾਂਕਿ, ਉਹ ਇਸ ਤੋਂ ਇਨਕਾਰ ਕਰਦਾ ਰਿਹਾ ਹੈ ਤੇ ਉਹ ਦਾਅਵਾ ਕਰਦਾ ਹੈ 

ਬੰਬੀਹਾ ਗੈਂਗ ਦੀ ਅਗਵਾਈ ਗੌਰਵ (ਉਰਫ਼ ਲੱਕੀ) ਪਟਿਆਲ ਕਰ ਰਿਹਾ ਹੈ।ਬੰਬੀਹਾ ਗੈਂਗ ਦਾ ਨਾਂ ਮ੍ਰਿਤਕ ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ 'ਤੇ ਰੱਖਿਆ ਗਿਆ ਸੀ ਜੋ 2016 ਵਿਚ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਸੀ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਗਿਰੋਹ ਲਾਰੈਂਸ ਬਿਸ਼ਨੋਈ ਗੈਂਗ ਦਾ ਵਿਰੋਧੀ ਹੈ।ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਗਿਰੋਹ ਦੀ ਅਗਵਾਈ ਇਸ ਸਮੇਂ ਲੱਕੀ ਪਟਿਆਲ ਕਰ ਰਿਹਾ ਹੈ ਅਤੇ "ਜਦੋਂ ਅਸੀਂ ਆਖ਼ਰੀ ਵਾਰ ਸੁਣਿਆ ਸੀ ਕਿ ਉਹ ਅਰਮੇਨੀਆ ਵਿੱਚ ਸੀ।"ਉਸ ਦੇ ਸਹਿਯੋਗੀ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਰਮੇਨੀਆ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ ਅਤੇ ਨਵੰਬਰ 2019 ਵਿੱਚ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।ਪੁਲਿਸ ਦਾ ਇਲਜ਼ਾਮ ਹੈ ਕਿ ਸੁਖਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਵਿੱਚ ਡਰ ਅਤੇ ਦਹਿਸ਼ਤ ਫੈਲਾਈ ਸੀ।ਗਾਇਕ ਪਰਮੀਸ਼ ਵਰਮਾ 'ਤੇ ਹਮਲੇ ਤੋਂ ਬਾਅਦ ਅਪ੍ਰੈਲ 2018 ਦੌਰਾਨ ਬੁੱਢਾ ਪੰਜਾਬ ਤੋਂ ਭੱਜ ਗਿਆ ਸੀ। ਉਸ ਨੂੰ ਇੰਟਰਪੋਲ ਵੱਲੋਂ ਜਾਰੀ ਰੈੱਡ ਕਾਰਨਰ ਨੋਟਿਸ ਦੇ ਆਧਾਰ 'ਤੇ ਹਿਰਾਸਤ ਵਿਚ ਲਿਆ ਗਿਆ ਸੀ।ਬੁੱਢਾ ਫ਼ਰੀਦਕੋਟ ਜੇਲ੍ਹ ਵਿੱਚ ਸੀ ਪਰ ਪੈਰੋਲ ਮਿਲਣ ਤੋਂ ਬਾਅਦ ਉਹ ਵਾਪਸ ਨਹੀਂ ਆਇਆ।ਪੁਲਿਸ ਨੇ ਦਾਅਵਾ ਕੀਤਾ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਨਵਰੀ 2017 ਵਿੱਚ ਹਰਿਆਣਾ ਦੇ ਪਿੰਡ ਚੌਟਾਲਾ ਵਿੱਚ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਸੀ।14 ਅਪ੍ਰੈਲ, 2018 ਨੂੰ, ਉਸ ਨੇ ਗਾਇਕ ਪਰਮੀਸ਼ ਵਰਮਾ 'ਤੇ ਕਥਿਤ ਤੌਰ 'ਤੇ ਗੋਲੀ ਚਲਾ ਦਿੱਤੀ ਕਿਉਂਕਿ ਉਸ ਨੇ 20 ਲੱਖ ਰੁਪਏ ਦੀ ਜਬਰੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਪੰਜਾਬ ਪੁਲਿਸ ਅਨੁਸਾਰ ਇਕ ਹੋਰ ਪ੍ਰਮੁੱਖ ਗੈਂਗਸਟਰ ਲਖਬੀਰ ਸਿੰਘ ਲੰਡਾ ਕੈਨੇਡਾ ਵਿੱਚ ਵਸਿਆ ਪੰਜਾਬ ਦਾ ਗੈਂਗਸਟਰ ਹੈ ਜਿਸਦੇ ਸਿਖ ਖਾੜਕੂਆਂ ਨਾਲ ਸੰਬੰਧ ਹਨ।ਪੁਲਿਸ ਅਨੁਸਾਰ ਉਸ ਨੇ 9 ਮਈ 2022 ਨੂੰ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡ ਕੁਆਰਟਰ 'ਤੇ ਹਮਲੇ ਦੀ ਯੋਜਨਾ ਬਣਾਈ ਸੀ।9 ਮਈ ਦੀ ਰਾਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿੱਚ ਧਮਾਕਾ ਹੋਇਆ ਸੀਇਸ ਹਮਲੇ ਵਿੱਚ ਰਾਕੇਟ ਪ੍ਰੋਪੇਲਡ ਗ੍ਰੇਨੇਡ ਦੀ ਵਰਤੋਂ ਨੇ ਪੁਲਿਸ ਨੂੰ ਹੋਰ ਵੀ ਹੈਰਾਨ ਕਰ ਦਿੱਤਾ ਕਿਉਂਕਿ ਪਿਛਲੇ ਸਮੇਂ ਵਿੱਚ ਇਸ ਖੇਤਰ ਵਿੱਚ ਅਜਿਹਾ ਨਹੀਂ ਹੋਇਆ ਹੈ।ਇਸ ਦਾ ਮਤਲਬ ਇਹ ਹੋ ਸਕਦਾ ਹੈ ਕਿ ਉਨ੍ਹਾਂ ਕੋਲ ਇਸ ਤਰ੍ਹਾਂ ਦੇ ਆਧੁਨਿਕ ਹਥਿਆਰਾਂ ਤੱਕ ਪਹੁੰਚ ਹੈ।

ਗੈਂਗਸਟਰ ਅਰਸ਼ ਡੱਲਾ ਮੋਗਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅਰਸ਼ ਡੱਲਾ ਹੁਣ ਕੈਨੇਡਾ ਵਿੱਚ ਹੈ।ਪੁਲਿਸ ਅਫ਼ਸਰਾਂ ਦਾ ਦਾਅਵਾ ਸੀ ਕਿ ਉਨ੍ਹਾਂ ਨੇ ਅਰਸ਼ ਡੱਲਾ ਦੇ ਕਰੀਬੀ ਸਹਿਯੋਗੀਆਂ ਦੀ ਗ੍ਰਿਫਤਾਰੀ ਅਤੇ ਆਈਈਡੀ, ਹੈਂਡ-ਗ੍ਰਨੇਡ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕਰ ਕੇ ਉਸ ਦੇ ਸਮਰਥਨ ਵਾਲੇ ਕਈ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਸੀ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਗੈਂਗਸਟਰ ਕਤਲ, ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ, ਆਦਿ ਵਿੱਚ ਵੀ ਸ਼ਾਮਲ ਰਹਿੰਦੇ ਹਨ।ਇਹ ਦੋ ਨੰਬਰ ਦੇ ਪੈਸੇ ਨੂੰ ਆਪਣੇ ਹਿਸਾਬ ਨਾਲ ਇੰਡਸਟਰੀ ਵਿੱਚ ਇਨਵੈਸਟ ਵੀ ਕਰਦੇ ਹਨ, ਭਾਵੇਂ ਉਹ ਫਿਲਮ ਹੋਵੇ ਜਾਂ ਕੋਈ ਕਾਰੋਬਾਰ ਹੋਵੇ।