ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਖੁਦਮੁਖਤਿਆਰ ਕੰਮਕਾਜ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ ਮਹਾਰਾਸ਼ਟਰ ਸਰਕਾਰ : ਸੁਖਬੀਰ ਬਾਦਲ
ਚੰਡੀਗੜ੍ਹ/ਏ.ਟੀ.ਨਿਊਜ਼: ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ ਇਸ ਦੀ ਥਾਂ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਖਾਰਜ ਕਰਦਿਆਂ ‘ਗੁਰਮਤਾ’ (ਸਾਂਝਾ ਧਾਰਮਿਕ ਫੈਸਲਾ) ਜਾਰੀ ਕਰਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 1956 ਦੇ ਐਕਟ ਨੂੰ ਰੱਦ ਕਰਕੇ ਅਤੇ ਉਸ ਦੀ ਥਾਂ ਨਵਾਂ ਕਾਨੂੰਨ ਲਿਆ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਖੁਦਮੁਖਤਿਆਰ ਕੰਮਕਾਜ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਪੋਸਟ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਹ ਪਵਿੱਤਰ ਤਖ਼ਤ ਸਿੱਖ ਪੰਥ ਦਾ ਹੈ ਅਤੇ ਕਿਸੇ ਵੀ ਸਰਕਾਰ ਨੂੰ ਇਸ ’ਤੇ ਆਪਣਾ ਕੰਟਰੋਲ ਸਥਾਪਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ,‘‘ ਅਸੀਂ ਮਹਾਰਾਸ਼ਟਰ ਸਰਕਾਰ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਪ੍ਰਸਤਾਵ ਨੂੰ ਤੁਰੰਤ ਵਾਪਸ ਲੈਣ ਅਤੇ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜੋ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਹੋਵੇ।’’











Comments (0)