ਸੜਕ ਹਾਦਸੇ ਦੇ ਮਾਮਲੇ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰ

ਸੜਕ ਹਾਦਸੇ ਦੇ ਮਾਮਲੇ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰ

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸ਼ਿਕਾਗੋ, ਇਲੀਨੋਇਸ ਵਿੱਚ 34 ਸਾਲਾ ਪੰਜਾਬੀ ਟਰੱਕ ਡਰਾਈਵਰ ਨੂੰ ਇੱਕ ਸੜਕ ਹਾਦਸੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਹਾਦਸੇ ਸਮੇਂ ਉਹ ਆਪਣੇ ਫ਼ੋਨ ’ਤੇ ਗੱਲ ਕਰ ਰਿਹਾ ਸੀ ਜਦੋਂ ਉਸ ਨੇ ਇੰਟਰਸਟੇਟ 80 ’ਤੇ ਕਾਰ ਦਾ ਟਾਇਰ ਬਦਲ ਰਹੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਤੇ ਜਿਸ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਕੁਲਜੀਤ ਕੰਗ ’ਤੇ ਲਾਪਰਵਾਹੀ ਵਰਤਣ ਤੇ ਹੱਤਿਆ ਦੇ ਦੋਸ਼ ਲਾਏ ਗਏ ਹਨ। ਉਸ ਉੱਪਰ ਹਾਦਸੇ ਉਪਰੰਤ ਮੌਕੇ ਉਪਰੋਂ ਭੱਜ ਜਾਣ ਦਾ ਦੋਸ਼ ਵੀ ਲਾਇਆ ਗਿਆ ਹੈ। ਸੁਣਵਾਈ ਦੌਰਾਨ ਜੱਜ ਰਿਵਾਂਡਾ ਡੌਸ ਬੀਲ ਨੇ ਕੰਗ ਨੂੰ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਹੈ।